Home ਸੰਸਾਰ ਸਾਊਦੀ ਅਰਬ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, 42 ਲੋਕਾਂ ਦੀ ਹੋਈ ਮੌਤ

ਸਾਊਦੀ ਅਰਬ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, 42 ਲੋਕਾਂ ਦੀ ਹੋਈ ਮੌਤ

0

ਸਾਊਦੀ ਅਰਬ : ਅੱਜ ਸਾਊਦੀ ਅਰਬ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਉਮਰਾ ਸ਼ਰਧਾਲੂਆਂ  ਨੂੰ ਲੈ ਜਾ ਰਹੀ ਇੱਕ ਬੱਸ ਅਤੇ ਇੱਕ ਡੀਜ਼ਲ ਟੈਂਕਰ ਦੀ ਜ਼ੋਰਦਾਰ ਟੱਕਰ ਹੋ ਗਈ। ਸਰਕਾਰੀ ਸੂਤਰਾਂ ਅਨੁਸਾਰ, ਇਸ ਹਾਦਸੇ ਤੋਂ ਤੁਰੰਤ ਬਾਅਦ ਬੱਸ ਵਿੱਚ ਭਿਆਨਕ ਅੱਗ ਲੱਗ ਗਈ। ਘਟਨਾ ਮਦੀਨਾ ਦੇ ਨੇੜੇ ਵਾਪਰੀ ਅਤੇ ਸ਼ੁਰੂਆਤੀ ਰਿਪੋਰਟਾਂ ਵਿੱਚ ਘੱਟੋ-ਘੱਟ 42 ਲੋਕਾਂ ਦੇ ਸੜ ਕੇ ਮਰਨ ਦਾ ਖਦਸ਼ਾ ਜਤਾਇਆ ਗਿਆ ਹੈ।

ਮੰਨਿਆ ਜਾ ਰਿਹਾ ਹੈ ਕਿ ਬੱਸ ਵਿੱਚ ਮੌਜੂਦ ਜ਼ਿਆਦਾਤਰ ਮ੍ਰਿਤਕ ਭਾਰਤੀ ਨਾਗਰਿਕ ਸਨ, ਜਿਨ੍ਹਾਂ ਵਿੱਚ ਕਈ ਤੇਲੰਗਾਨਾ, ਖ਼ਾਸਕਰ ਹੈਦਰਾਬਾਦ ਦੇ ਰਹਿਣ ਵਾਲੇ ਹਨ। ਹਾਦਸੇ ਤੋਂ ਬਾਅਦ ਭਾਰਤ ਸਰਕਾਰ ਅਤੇ ਸਾਊਦੀ ਅਰਬ ਵਿੱਚ ਸਥਿਤ ਭਾਰਤੀ ਦੂਤਾਵਾਸ ਨੇ ਤੁਰੰਤ ਸਰਗਰਮੀ ਦਿਖਾਉਂਦੇ ਹੋਏ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਤੇਜ਼ੀ ਲਿਆਂਦੀ।

ਬੱਸ ਹਾਦਸੇ ’ਤੇ ਕੀ ਬੋਲੇ ਐਸ. ਜੈਸ਼ੰਕਰ ?

ਸਾਊਦੀ ਅਰਬ ਵਿੱਚ ਹੋਏ ਬੱਸ ਹਾਦਸੇ ਉੱਤੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਟਵੀਟ ਕਰ ਕੇ ਕਿਹਾ, ਮਦੀਨਾ ਵਿੱਚ ਭਾਰਤੀ ਨਾਗਰਿਕਾਂ ਨਾਲ ਹੋਏ ਹਾਦਸੇ ਤੋਂ ਮੈਂ ਬਹੁਤ ਦੁਖੀ ਹਾਂ। ਰਿਆਦ ਵਿੱਚ ਭਾਰਤੀ ਦੂਤਾਵਾਸ ਅਤੇ ਜੇਦਾ ਵਿੱਚ ਦੂਤਾਵਾਸ ਇਸ ਹਾਦਸੇ ਤੋਂ ਪ੍ਰਭਾਵਿਤ ਭਾਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ। ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ।

ਸਰਕਾਰ ਅਤੇ ਕੂਟਨੀਤਕ ਪ੍ਰਤੀਕਿਰਿਆ

ਤੇਲੰਗਾਨਾ ਸਰਕਾਰ ਨੇ ਜਾਣਕਾਰੀ ਦਿੱਤੀ ਹੈ ਕਿ ਉਹ ਕੇਂਦਰ ਸਰਕਾਰ ਅਤੇ ਰਿਆਦ ਵਿੱਚ ਸਥਿਤ ਭਾਰਤੀ ਦੂਤਾਵਾਸ ਦੇ ਨਾਲ ਲਗਾਤਾਰ ਸੰਪਰਕ ਵਿੱਚ ਹੈ। ਮੁੱਖ ਮੰਤਰੀ ਰੇਵੰਤ ਰੈਡੀ ਨੇ ਦਿੱਲੀ ਵਿੱਚ ਸਥਿਤ ਅਧਿਕਾਰੀਆਂ ਨੂੰ ਅਲਰਟ ਕੀਤਾ ਅਤੇ ਦੂਤਾਵਾਸ ਦੇ ਨਾਲ ਨੇੜਲਾ ਤਾਲਮੇਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਹੈਦਰਾਬਾਦ ਤੋਂ ਸੰਸਦ ਮੈਂਬਰ ਅਸਦੁਦੀਨ ਓਵੈਸੀ ਨੇ ਵੀ ਇਸ ਹਾਦਸੇ ‘ਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਇਹ ਹਾਦਸਾ ਮੱਕਾ ਤੋਂ ਮਦੀਨਾ ਜਾ ਰਹੀ ਉਮਰਾ ਯਾਤਰੀਆਂ ਦੀ ਬੱਸ ਨੂੰ ਅੱਗ ਲੱਗਣ ਕਾਰਨ ਹੋਇਆ, ਜਿਸ ਵਿੱਚ 42 ਲੋਕਾਂ ਦੀ ਮੌਤ ਹੋ ਗਈ। ਓਵੈਸੀ ਨੇ ਕੇਂਦਰ ਸਰਕਾਰ ਨੂੰ ਤੁਰੰਤ ਦਖਲ ਦੇਣ ਦੀ ਅਪੀਲ ਕੀਤੀ ਅਤੇ ਇਹ ਯਕੀਨੀ ਬਣਾਉਣ ਦੀ ਮੰਗ ਕੀਤੀ ਕਿ ਜੇਕਰ ਕੋਈ ਜ਼ਖਮੀ ਬਚਾਇਆ ਹੈ ਤਾਂ ਉਸ ਦਾ ਇਲਾਜ ਤੁਰੰਤ ਕਰਵਾਇਆ ਜਾਵੇ।

ਓਵੈਸੀ ਨੇ ਕਿਹਾ ਕਿ ਉਨ੍ਹਾਂ ਨੇ ਰਿਆਦ ਸਥਿਤ ਭਾਰਤੀ ਦੂਤਾਵਾਸ ਦੇ ਡਿਪਟੀ ਚੀਫ਼ ਆਫ਼ ਮਿਸ਼ਨ ਅਬੂ ਮੈਥਨ ਜਾਰਜ ਨਾਲ ਵੀ ਸੰਪਰਕ ਕੀਤਾ ਹੈ, ਜਿਨ੍ਹਾਂ ਨੇ ਉਨ੍ਹਾਂ ਨੂੰ ਰਾਹਤ ਕਾਰਜ ਅਤੇ ਮ੍ਰਿਤਕਾਂ ਦੀ ਗਿਣਤੀ ਦੀ ਪੁਸ਼ਟੀ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਇਲਾਵਾ, ਉਨ੍ਹਾਂ ਨੇ ਹੈਦਰਾਬਾਦ ਦੀਆਂ ਦੋ ਪ੍ਰਮੁੱਖ ਟਰੈਵਲ ਏਜੰਸੀਆਂ ਤੋਂ ਵੀ ਜਾਣਕਾਰੀ ਇਕੱਠੀ ਕੀਤੀ ਅਤੇ ਯਾਤਰੀਆਂ ਦੇ ਡਾਟਾ ਨੂੰ ਦੂਤਾਵਾਸ ਅਤੇ ਵਿਦੇਸ਼ ਸਕੱਤਰ ਨਾਲ ਸਾਂਝਾ ਕੀਤਾ।

NO COMMENTS

LEAVE A REPLY

Please enter your comment!
Please enter your name here

Exit mobile version