Home ਦੇਸ਼ ਕਿਸ਼ਤਵਾੜ ਜ਼ਿਲ੍ਹੇ ਦੇ ਸੋਹਲ ਪਾਡੇਰ ਇਲਾਕੇ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, 1...

ਕਿਸ਼ਤਵਾੜ ਜ਼ਿਲ੍ਹੇ ਦੇ ਸੋਹਲ ਪਾਡੇਰ ਇਲਾਕੇ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਵਿਅਕਤੀ ਦੀ ਹੌਈ ਮੌਤ

0

ਕਿਸ਼ਤਵਾੜ : ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਸੋਹਲ ਪਾਡੇਰ ਇਲਾਕੇ ਵਿੱਚ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਜਾਣਕਾਰੀ ਦੇ ਅਨੁਸਾਰ, ਇੱਕ ਟਿੱਪਰ ਬੇਕਾਬੂ ਹੋ ਕੇ ਲਗਭਗ 200 ਫੁੱਟ ਡੂੰਘੀ ਖਾਈ ਵਿੱਚ ਡਿੱਗ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਜਦਕਿ ਤਿੰਨ ਲੋਕ ਜ਼ਖ਼ਮੀ ਹੋ ਗਏ ਹਨ।

ਇਸ ਹਾਦਸੇ ਵਿੱਚ ਅਨੁਰੁਧ ਸਿੰਘ (55) ਪੁੱਤਰ ਨੰਦ ਲਾਲ ਵਾਸੀ ਤਿਯਾਰੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਸਪੁਤ ਸਿੰਘ (35) ਪੁੱਤਰ ਧਨਤੇਰ ਸਿੰਘ, ਦੀਪਕ ਕੁਮਾਰ (30) ਪੁੱਤਰ ਅਨੁਰੁਧ ਸਿੰਘ, ਦੋਵੇਂ ਵਾਸੀ ਨਿਆਰੀ ਅਤੇ ਰਵਿੰਦਰ ਸਿੰਘ (35) ਪੁੱਤਰ ਗਿਰਧਾਰੀ ਲਾਲ ਵਾਸੀ ਇਸ਼ਤੀਯਾਰੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਪੁਲਿਸ ਨੇ ਮਾਮਲਾ ਦਰਜ ਕਰਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version