Homeਪੰਜਾਬਬਟਾਲਾ ਦੇ ਡੀਲਕ ਪੁਲ ਦੇ ਨੇੜੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਵਿਅਕਤੀ...

ਬਟਾਲਾ ਦੇ ਡੀਲਕ ਪੁਲ ਦੇ ਨੇੜੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਵਿਅਕਤੀ ਦੀ ਹੋਈ ਮੌਤ

ਬਟਾਲਾ : ਬਟਾਲਾ ਦੇ ਬੀਤੀ ਦੇਰ ਰਾਤ ਡੀਲਕ ਪੁਲ ਦੇ ਨੇੜੇ ਹੋਏ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਹਾਦਸੇ ਤੋਂ ਤੁਰੰਤ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਥਾਰ ਗੱਡੀ ਦੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਥਾਣਾ ਸਿਵਲ ਲਾਈਨਜ਼ ਦੇ ਸਬ-ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਇੱਕ ਥਾਰ ਗੱਡੀ ਅੰਮ੍ਰਿਤਸਰ ਤੋਂ ਬਟਾਲਾ ਵੱਲ ਆ ਰਹੀ ਸੀ। ਜਦੋਂ ਗੱਡੀ ਡੀਲਕ ਪੁਲ ‘ਤੇ ਪਹੁੰਚੀ ਤਾਂ ਡਰਾਈਵਰ ਨੇ ਸੜਕ ‘ਤੇ ਇੱਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਹਾਦਸੇ ਵਿੱਚ ਸ਼ਾਮਲ ਥਾਰ ਵਾਹਨ ਨੂੰ ਕਬਜੇ ਵਿੱਚ ਲੈ ਲਿਆ ਅਤੇ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਲਾਸ਼ ਨੂੰ ਪੋਸਟਮਾਰਟਮ ਅਤੇ ਪਛਾਣ ਲਈ ਸਿਵਲ ਹਸਪਤਾਲ ਬਟਾਲਾ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਗਿਆ ਹੈ। ਪੁਲਿਸ ਹਾਦਸੇ ਦੇ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ ਅਤੇ ਮ੍ਰਿਤਕ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments