Homeਪੰਜਾਬਜਗਰਾਉਂ ਨੇੜੇ ਦਰਦਨਾਕ ਸੜਕ ਹਾਦਸਾ, ਵਿਦਿਆਰਥਣ ਦੀ ਮੌਤ

ਜਗਰਾਉਂ ਨੇੜੇ ਦਰਦਨਾਕ ਸੜਕ ਹਾਦਸਾ, ਵਿਦਿਆਰਥਣ ਦੀ ਮੌਤ

ਜਗਰਾਉਂ ਨੇੜੇ ਪਿੰਡ ਸ਼ੇਰਪੁਰ ਕਲਾਂ ਤੋਂ ਇਸ ਵੇਲੇ ਦੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਸਕੂਲ ਤੋਂ ਛੁੱਟੀ ਹੋਣ ਉਪਰੰਤ ਘਰ ਪਰਤ ਰਹੀਆਂ ਛੇਵੀਂ ਕਲਾਸ ਦੀਆਂ ਦੋ ਵਿਦਿਆਰਥਣਾਂ ਨੂੰ ਪਿੱਛੋਂ ਆ ਰਹੀ ਇੱਕ ਟਰੈਕਟਰ-ਟਰਾਲੀ ਨੇ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਗੰਭੀਰ ਸੀ ਕਿ ਇੱਕ ਵਿਦਿਆਰਥਣ ਅੰਮ੍ਰਿਤਪ੍ਰੀਤ ਦੀ ਮੌਤ ਹੋ ਗਈ, ਜਦਕਿ ਦੂਜੀ ਵਿਦਿਆਰਥਣ ਦੀਪ ਕੌਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਹਾਦਸੇ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਅਨੁਸਾਰ ਦੋਵੇਂ ਵਿਦਿਆਰਥਣਾਂ ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਆਪਣੇ ਘਰ ਵੱਲ ਜਾ ਰਹੀਆਂ ਸਨ। ਇਸੇ ਦੌਰਾਨ ਪਿੱਛੋਂ ਆ ਰਹੀ ਟਰੈਕਟਰ-ਟਰਾਲੀ ਨੇ ਦੋਵਾਂ ਨੂੰ ਟੱਕਰ ਮਾਰ ਦਿੱਤੀ।

ਹਾਦਸੇ ਵਿੱਚ ਅੰਮ੍ਰਿਤਪ੍ਰੀਤ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਉਸਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ ਪਰ ਰਸਤੇ ਵਿੱਚ ਹੀ ਉਸਦੀ ਮੌਤ ਹੋ ਗਈ। ਉੱਥੇ ਹੀ ਦੂਜੀ ਵਿਦਿਆਰਥਣ ਦੀਪ ਕੌਰ ਵੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ। ਉਸਨੂੰ ਤੁਰੰਤ ਸਿਵਲ ਹਸਪਤਾਲ ਜਗਰਾਉਂ ਲਿਆਂਦਾ ਗਿਆ, ਜਿੱਥੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਡਾਕਟਰਾਂ ਨੇ ਉਸਦੀ ਗੰਭੀਰ ਹਾਲਤ ਨੂੰ ਦੇਖਦਿਆਂ ਸਿਵਲ ਹਸਪਤਾਲ ਲੁਧਿਆਣਾ ਰੈਫਰ ਕਰ ਦਿੱਤਾ।

ਚਸ਼ਮਦੀਦਾਂ ਮੁਤਾਬਕ ਟਰੈਕਟਰ-ਟਰਾਲੀ ਕਥਿਤ ਤੌਰ ’ਤੇ ਤੇਜ਼ ਰਫ਼ਤਾਰ ਨਾਲ ਆ ਰਹੀ ਸੀ। ਹਾਦਸੇ ਤੋਂ ਬਾਅਦ ਚਾਲਕ ਵੱਲੋਂ ਕਥਿਤ ਤੌਰ ’ਤੇ ਮੌਕੇ ਤੋਂ ਟਰੈਕਟਰ-ਟਰਾਲੀ ਸਮੇਤ ਫਰਾਰ ਹੋਣ ਦੀ ਗੱਲ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਟਰੈਕਟਰ-ਟਰਾਲੀ ਨੂੰ ਲੈ ਕੇ ਜਾਂਦੇ ਚਾਲਕ ਦੀਆਂ ਤਸਵੀਰਾਂ CCTV ਕੈਮਰੇ ਵਿੱਚ ਵੀ ਕੈਦ ਹੋਈਆਂ ਹਨ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਅਤੇ ਫਰਾਰ ਹੋਏ ਟਰੈਕਟਰ-ਟਰਾਲੀ ਚਾਲਕ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਪਿੰਡ ਸ਼ੇਰਪੁਰ ਕਲਾਂ ਵਿੱਚ ਸੋਗ ਦਾ ਮਾਹੌਲ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਕੈਮਰੇ ’ਤੇ ਕੈਦ ਤਸਵੀਰਾਂ ਵਿੱਚ ਹਾਦਸੇ ਤੋਂ ਬਾਅਦ ਟਰੈਕਟਰ-ਟਰਾਲੀ ਦੇ ਮੌਕੇ ਤੋਂ ਚਲੇ ਜਾਣ ਦੀਆਂ ਤਸਵੀਰਾਂ ਵੀ ਸਾਹਮਣੇ ਆ ਰਹੀਆਂ ਹਨ। ਫਿਲਹਾਲ ਇੱਕ ਮਾਸੂਮ ਵਿਦਿਆਰਥਣ ਦੀ ਜਾਨ ਚਲੀ ਗਈ ਹੈ, ਜਦਕਿ ਦੂਜੀ ਜ਼ਿੰਦਗੀ ਅਤੇ ਮੌਤ ਵਿਚਾਲੇ ਜੂਝ ਰਹੀ ਹੈ। ਪੁਲਿਸ ਦੀ ਜਾਂਚ ਤੋਂ ਬਾਅਦ ਹੀ ਹਾਦਸੇ ਦੀ ਪੂਰੀ ਸੱਚਾਈ ਅਤੇ ਚਾਲਕ ਦੀ ਜ਼ਿੰਮੇਵਾਰੀ ਸਪੱਸ਼ਟ ਹੋ ਸਕੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments