Homeਦੇਸ਼ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇਂ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਮਾਸੂਮ...

ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇਂ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਮਾਸੂਮ ਬੱਚੇ ਦੀ ਹੋਈ ਮੌਤ

ਊਨਾ : ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇਂ ’ਚ ਬੀਤੀ ਸ਼ਾਮ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਟਰੈਕਟਰ-ਟਰਾਲੀ ਦੀ ਚਪੇਟ ਵਿੱਚ ਆਉਣ ਨਾਲ ਇੱਕ ਮਾਸੂਮ ਬੱਚੇ ਦੀ ਮੌਤ ਹੋ ਗਈ।

ਜਾਣਕਾਰੀ ਦੇ ਅਨੁਸਾਰ ਇਹ ਹਾਦਸਾ ਜ਼ਿਲ੍ਹੇ ਦੇ ਸਨੌਲੀ ਪਿੰਡ ਦੇ ਨੌਗਾਜ਼ਾ ਪੀਰ ਮੰਦਰ ਨੇੜੇ ਵਾਪਰਿਆ। ਮ੍ਰਿਤਕ ਦੀ ਪਛਾਣ ਰਾਜਦੀਪ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਸਨੌਲੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬੱਚਾ ਮੰਦਰ ਦੇ ਅਹਾਤੇ ਵਿੱਚ ਖੇਡ ਰਿਹਾ ਸੀ। ਇਸੇ ਦੌਰਾਨ ਪਿੰਡ ਦਾ ਹੀ ਰਹਿਣ ਵਾਲਾ ਕੁਲਦੀਪ ਸਿੰਘ ਉਰਫ਼ ਲਾਡੀ ਟਰੈਕਟਰ ਲੈ ਕੇ ਆਇਆ ਅਤੇ ਟਰੈਕਟਰ ਨੂੰ ਮੰਦਰ ਦੇ ਅੰਦਰ ਧੱਕਾ ਦੇਣਾ ਸ਼ੁਰੂ ਕਰ ਦਿੱਤਾ। ਬੱਚਾ ਜਿਵੇਂ ਹੀ ਮੰਦਰ ਦੇ ਗੇਟ ਤੋਂ ਬਾਹਰ ਆਇਆ ਤਾਂ ਉਸ ਨੂੰ ਟਰੈਕਟਰ-ਟਰਾਲੀ ਨੇ ਟੱਕਰ ਮਾਰ ਦਿੱਤੀ। ਜ਼ਖਮੀ ਨੌਜਵਾਨ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਸਥਾਨਕ ਲੋਕਾਂ ਨੇ ਤੁਰੰਤ ਹਸਪਤਾਲ ਪਹੁੰਚਾਇਆ ਪਰ ਇੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਦੂਜੇ ਪਾਸੇ, ਹਾਦਸੇ ਦੀ ਸੂਚਨਾ ਮਿਲਣ ‘ਤੇ ਪੁਲਿਸ ਦੀ ਇੱਕ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ, ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਅਤੇ ਡਰਾਈਵਰ ਵਿਰੁੱਧ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਊਨਾ ਦੇ ਪੁਲਿਸ ਸੁਪਰਡੈਂਟ ਸਚਿਨ ਹੀਰੇਮਠ ਨੇ ਘਟਨਾ ਦੀ ਪੁਸ਼ਟੀ ਕੀਤੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments