Home ਪੰਜਾਬ ਅੰਮ੍ਰਿਤਸਰ ਦੇ ਸੇਫਟੀ ਰੋਡ ‘ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, ਨੌਜਵਾਨ ਦੀ ਹੋਈ...

ਅੰਮ੍ਰਿਤਸਰ ਦੇ ਸੇਫਟੀ ਰੋਡ ‘ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, ਨੌਜਵਾਨ ਦੀ ਹੋਈ ਮੌਤ

0

ਅੰਮ੍ਰਿਤਸਰ : ਅੰਮ੍ਰਿਤਸਰ ਦੇ ਸੇਫਟੀ ਰੋਡ ‘ਤੇ ਦਿਨ-ਦਿਹਾੜੇ ਇੱਕ ਭਿਆਨਕ ਸੜਕ ਹਾਦਸੇ ਦੀ ਖ਼ਬਰ ਮਿਲੀ ਹੈ। ਟਿੱਪਰ ਦੇ ਨੀਚੇ ਆਉਣ ਨਾਲ ਨੌਜਵਾਨ ਦੀ ਮੌਤ ਹੋ ਗਈ। ਇਸ ਦੌਰਾਨ ਟਿੱਪਰ ਚਾਲਕ ਨੂੰ ਰਾਹਗੀਰਾਂ ਨੇ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ।

ਜਾਣਕਾਰੀ ਦਿੰਦੇ ਹੋਏ ਥਾਣਾ ਬੀ ਡਿਵੀਜ਼ਨ ਦੇ ਏ.ਐਸ.ਆਈ. ਹਰਨੇਕ ਸਿੰਘ ਨੇ ਦੱਸਿਆ ਕਿ ਨੌਜਵਾਨ ਸੜਕ ‘ਤੇ ਪੈਦਲ ਜਾ ਰਿਹਾ ਸੀ ਅਤੇ ਸੜਕ ‘ਤੇ ਖੜੀ ਇੱਕ ਐਕਟਿਵਾ ਨਾਲ ਟਕਰਾਉਣ ਤੋਂ ਬਾਅਦ ਡਿੱਗ ਗਿਆ ਅਤੇ ਅਚਾਨਕ ਟਿੱਪਰ ਦੇ ਹੇਠਾਂ ਆ ਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ। ਪੁਲਿਸ ਅਧਿਕਾਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ ਅਤੇ ਜੋ ਵੀ ਸਾਹਮਣੇ ਆਵੇਗਾ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version