Home ਦੇਸ਼ ਦਿੱਲੀ-ਮੁੰਬਈ ਐਕਸਪ੍ਰੈਸਵੇਅ ‘ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 5 ਲੋਕਾਂ ਦੀ ਹੋਈ ਮੌਤ

ਦਿੱਲੀ-ਮੁੰਬਈ ਐਕਸਪ੍ਰੈਸਵੇਅ ‘ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 5 ਲੋਕਾਂ ਦੀ ਹੋਈ ਮੌਤ

0

ਨਵੀਂ ਦਿੱਲੀ :  ਮੱਧ ਪ੍ਰਦੇਸ਼ ਦੇ ਰਤਲਾਮ ਵਿੱਚ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ। ਜਿੱਥੇ ਦਿੱਲੀ-ਮੁੰਬਈ ਐਕਸਪ੍ਰੈਸਵੇਅ ‘ਤੇ ਅੱਜ ਇੱਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਖੱਡ ਵਿੱਚ ਡਿੱਗ ਗਈ। ਹਾਦਸੇ ਵਿੱਚ ਕਾਰ ਸਵਾਰ ਪੰਜ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ 15 ਸਾਲ ਦਾ ਇੱਕ ਬੱਚਾ ਵੀ ਸ਼ਾਮਲ ਹੈ। ਘਟਨਾ ਸਵੇਰੇ ਕਰੀਬ 08 ਵਜੇ ਦੀ ਦੱਸੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ, ਰਾਵਟੀ ਤੋਂ 10 ਕਿਲੋਮੀਟਰ ਦੂਰ ਭੀਮਪੁਰਾ ਪਿੰਡ ਵਿੱਚ ਘਟਨਾ ਮਾਹੀ ਨਦੀ ਦੇ ਪੁਲ ਤੋਂ ਪਹਿਲਾਂ ਵਾਪਰੀ। ਕਾਰ ਨੰਬਰ ਐਮਐਚ 03 ਈਐਲ 1388 ਨੰਬਰ ਦੀ ਕਾਰ ਦਿੱਲੀ ਤੋਂ ਮੁੰਬਈ ਵੱਲ ਜਾ ਰਹੀ ਸੀ। ਐਕਸਪ੍ਰੈਸਵੇਅ ‘ਤੇ ਵਾਹਨ ਅਚਾਨਕ ਬੇਕਾਬੂ ਹੋ ਗਿਆ ਅਤੇ ਖਾਈ ਵਿੱਚ ਡਿੱਗ ਪਿਆ।

ਮੌਕੇ ‘ਤੇ ਪਹੁੰਚੀ ਪੁਲਿਸ

ਹਾਦਸੇ ਵਿੱਚ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ। ਸੂਚਨਾ ਮਿਲਣ ‘ਤੇ ਪੁਲਿਸ ਅਤੇ ਹਾਈਵੇਅ ਪੈਟਰੋਲਿੰਗ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਰਾਹਤ ਕਾਰਜ ਸ਼ੁਰੂ ਕੀਤਾ। ਲਾਸ਼ਾਂ ਨੂੰ ਬਾਹਰ ਕੱਢ ਕੇ ਪੋਸਟਮਾਰਟਮ ਲਈ ਮੈਡੀਕਲ ਕਾਲਜ ਭੇਜਿਆ ਗਿਆ।

ਥਾਣਾ ਪ੍ਰਭਾਰੀ ਸੁਰੇਂਦਰ ਸਿੰਘ ਗੜਰਿਆ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਕਰ ਪਰਿਵਾਰ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ੁਰੂਆਤੀ ਜਾਂਚ ਵਿੱਚ ਘਟਨਾ ਦੇ ਪਿੱਛੇ ਦਾ ਕਾਰਨ ਤੇਜ਼ ਰਫਤਾਰ ਦੱਸਿਆ ਜਾ ਰਹਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version