Home ਦੇਸ਼ ਕੋਜ਼ੀਕੋਡ-ਤ੍ਰਿਸ਼ੂਰ ਮਾਰਗ ‘ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਵਿਅਕਤੀ ਦੀ ਹੋਈ ਮੌਤ

ਕੋਜ਼ੀਕੋਡ-ਤ੍ਰਿਸ਼ੂਰ ਮਾਰਗ ‘ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਵਿਅਕਤੀ ਦੀ ਹੋਈ ਮੌਤ

0

ਮਲੱਪੁਰਮ : ਕੇਰਲ ਦੇ ਕੁੱਟੀਪੁਰਮ ਵਿੱਚ ਇੱਕ ਦਰਦਨਾਕ ਹਾਦਸਾ ਵਾਪਰ ਗਿਆ ਹੈ। ਇੱਥੇ ਇੱਕ ਬੱਸ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਦਕਿ 26 ਲੋਕ ਇਸ ਹਾਦਸੇ ਵਿੱਚ ਜ਼ਖ਼ਮੀ ਦੱਸੇ ਜਾ ਰਹੇ ਹਨ। ਹਾਦਸੇ ਤੋਂ ਬਾਅਦ ਮੌਕੇ ‘ਤੇ ਚੀਕ-ਚਿਹਾੜਾ ਮਚ ਗਈ। ਸਥਾਨਕ ਲੋਕ ਤੁਰੰਤ ਮਦਦ ਲਈ ਅੱਗੇ ਆਏ ਅਤੇ ਹਾਦਸੇ ਬਾਰੇ ਪੁਲਿਸ ਨੂੰ ਵੀ ਸੂਚਿਤ ਕੀਤਾ। ਘਟਨਾ ਤੋਂ ਬਾਅਦ ਬੱਸ ਵਿੱਚ ਫਸੇ ਲੋਕਾਂ ਨੂੰ ਕਿਸੇ ਤਰ੍ਹਾਂ ਬਾਹਰ ਕੱਢਿਆ ਗਿਆ। ਉੱਥੇ ਹੀ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਬੱਸ ਨੂੰ ਹਟਾਉਣ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ। ਘਟਨਾ ਸਥਾਨ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਬੱਸ ਨੂੰ ਨੁਕਸਾਨੀ ਹਾਲਤ ਵਿੱਚ ਦੇਖਿਆ ਜਾ ਸਕਦਾ ਹੈ।

ਕੋਜ਼ੀਕੋਡ-ਤ੍ਰਿਸ਼ੂਰ ਰੂਟ ਤੇ ਵਾਪਰਿਆ ਹਾਦਸਾ

ਪੁਲਿਸ ਨੇ ਦੱਸਿਆ ਕਿ ਕੋਝੀਕੋਡ-ਤ੍ਰਿਸ਼ੂਰ ਰੂਟ ‘ਤੇ ਚੱਲਣ ਵਾਲੀ ਇੱਕ ਪ੍ਰਾਈਵੇਟ ਬੱਸ ਅੱਜ ਸਵੇਰੇ ਹਾਦਸੇ ਦਾ ਸ਼ਿਕਾਰ ਹੋ ਗਈ। ਕੁੱਟੀਪੁਰਮ ਨੇੜੇ ਹਾਈਵੇ ‘ਤੇ ਬੱਸ ਦੇ ਪਲਟ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 26 ਹੋਰ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਘਟਨਾ ਸਥਾਨ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਬੱਸ ਉਲਟੀ ਪਈ ਹੋਈ ਨਜ਼ਰ ਆ ਰਹੀ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਵਿਚਕਾਰੋਂ ਮੁੜ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਇਹ ਬੱਸ ਅਚਾਨਕ ਬੇਕਾਬੂ ਹੋ ਕੇ ਸੜਕ ਕਿਨਾਰੇ ਬਣੇ ਕਾਂਕਰੀਟ ਬੈਰੀਅਰ ‘ਤੇ ਚੜ੍ਹ ਗਈ ਸੀ ਅਤੇ ਇਸ ਦਾ ਹੇਠਲਾ ਹਿੱਸਾ ਬੁਰੀ ਤਰ੍ਹਾਂ ਹਾਦਸਾਗ੍ਰਸਤ ਹੋ ਗਿਆ।

ਪੁਲਿਸ ਨੇ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਇਲਾਕਾ ਹਾਦਸਿਆਂ ਦੇ ਲਿਹਾਜ਼ ਨਾਲ ਸੰਵੇਦਨਸ਼ੀਲ ਹੈ। ਪੁਲਿਸ ਦੇ ਅਨੁਸਾਰ, ਹਾਦਸੇ ਦੇ ਸਹੀ ਕਾਰਨ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਬੱਸ ਤੇਜ਼ ਰਫ਼ਤਾਰ ਵਿੱਚ ਸੀ ਅਤੇ ਮੀਂਹ ਵੀ ਪੈ ਰਿਹਾ ਸੀ; ਇਨ੍ਹਾਂ ਦੋਹਾਂ ਕਾਰਨਾਂ ਕਰਕੇ ਹਾਦਸਾ ਹੋ ਸਕਦਾ ਹੈ। ਇੱਕ ਯਾਤਰੀ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਸਾਰੇ ਲੋਕ ਘਬਰਾ ਗਏ ਸਨ, ਕਿਉਂਕਿ ਬੱਸ ਉਲਟੀ ਪਈ ਹੋਈ ਸੀ ਅਤੇ ਉਨ੍ਹਾਂ ‘ਤੇ ਡੀਜ਼ਲ ਡਿੱਗ ਰਿਹਾ ਸੀ, ਜਿਸ ਕਾਰਨ ਲੋਕਾਂ ਨੂੰ ਬਾਹਰ ਨਿਕਲਣ ਵਿੱਚ ਮੁਸ਼ਕਲ ਆ ਰਹੀ ਸੀ। ਪੁਲਿਸ ਨੇ ਦੱਸਿਆ ਕਿ ਸਥਾਨਕ ਲੋਕਾਂ ਨੇ ਬਚਾਅ ਕਾਰਜ ਵਿੱਚ ਮਦਦ ਕੀਤੀ। ਪੁਲਿਸ ਨੇ ਇਹ ਵੀ ਦੱਸਿਆ ਕਿ ਮਰਨ ਵਾਲਾ ਵਿਅਕਤੀ ਕੋਝੀਕੋਡ ਦਾ ਰਹਿਣ ਵਾਲਾ ਸੀ। ਅਧਿਕਾਰੀ ਨੇ ਦੱਸਿਆ ਕਿ ਬੱਸ ਪਹਿਲਾਂ ਡਿਵਾਈਡਰ ਨਾਲ ਟਕਰਾਈ, ਫਿਰ ਉਸ ਨੂੰ ਪਾਰ ਕਰਕੇ ਸੜਕ ਦੇ ਦੂਜੇ ਪਾਸੇ ਚਲੀ ਗਈ ਅਤੇ ਬੈਰੀਅਰ ਦੇ ਉੱਪਰ ਪਲਟ ਗਈ।

NO COMMENTS

LEAVE A REPLY

Please enter your comment!
Please enter your name here

Exit mobile version