Home ਪੰਜਾਬ ਪਟਿਆਲਾ ਜ਼ਿਲ੍ਹੇ ਦੇ ਸ਼ੁਤਰਾਣਾ-ਪਾਤੜਾਂ ਸੜਕ ‘ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 18 ਸਾਲਾ...

ਪਟਿਆਲਾ ਜ਼ਿਲ੍ਹੇ ਦੇ ਸ਼ੁਤਰਾਣਾ-ਪਾਤੜਾਂ ਸੜਕ ‘ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 18 ਸਾਲਾ ਡਿਲੀਵਰੀ ਬੁਆਏ ਦੀ ਹੋਈ ਮੌਤ

0

ਸਮਾਣਾ : ਪਟਿਆਲਾ ਜ਼ਿਲ੍ਹੇ ਦੇ ਸ਼ੁਤਰਾਣਾ-ਪਾਤੜਾਂ ਸੜਕ ‘ਤੇ ਸ਼ੁਤਰਾਣਾ ਦੇ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ 18 ਸਾਲਾ ਡਿਲੀਵਰੀ ਬੁਆਏ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਕਰਤਾ ਸਿੰਘ ਪੁੱਤਰ ਅੰਮ੍ਰਿਤਪਾਲ ਸਿੰਘ ਵਾਸੀ ਜੈਖਰ ਵਜੋਂ ਹੋਈ ਹੈ। ਜਾਣਕਾਰੀ ਦੇ ਅਨੁਸਾਰ, ਜਸਕਰਤਾ ਸਿੰਘ ਆਪਣੇ ਇੱਕ ਸਾਥੀ ਨਾਲ ਮੋਟਰਸਾਈਕਲ ‘ਤੇ ਆਪਣਾ ਕੰਮ ਖਤਮ ਕਰਕੇ ਆਪਣੇ ਪਿੰਡ ਜੈਖਰ ਵਾਪਸ ਆ ਰਿਹਾ ਸੀ। ਉਹ ਇੱਕ ਨਿੱਜੀ ਕੰਪਨੀ ਵਿੱਚ ਡਿਲੀਵਰੀ ਬੁਆਏ ਵਜੋਂ ਕੰਮ ਕਰਦਾ ਸੀ।

ਜਿਵੇਂ ਹੀ ਉਹ ਸ਼ੁਤਰਾਣਾ ਨੇੜੇ ਮੁੱਖ ਹਾਈਵੇ ਤੋਂ ਉਤਰਿਆ, ਇੱਕ ਅਣਪਛਾਤੇ ਵਾਹਨ ਨੇ ਉਸਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਨਾਲ ਜਸਕਰਤਾ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਜਦਕਿ ਉਸ ਦੇ ਨਾਲ ਬੈਠਾ ਦੂਸਰਾ ਨੌਜਵਾਨ ਵੀ ਜ਼ਖ਼ਮੀ ਹੋ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਮਾਣਾ ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਕਰਵਾਇਆ ਅਤੇ ਬਾਅਦ ਵਿੱਚ ਪਰਿਵਾਰ ਨੂੰ ਸੌਂਪ ਦਿੱਤੀ। ਪੁਲਿਸ ਨੇ ਅਣਪਛਾਤੇ ਡਰਾਈਵਰ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਦੇ ਚਾਚਾ ਮੁਖਤਿਆਰ ਸਿੰਘ ਨੇ ਦੱਸਿਆ ਕਿ ਜਸਕਰਤਾ ਸਿੰਘ ਲਗਭਗ 18 ਸਾਲ ਦਾ ਸੀ ਅਤੇ ਆਪਣੇ ਪਰਿਵਾਰ ਵਿੱਚ ਇਕਲੌਤਾ ਪੁੱਤਰ ਸੀ। ਉਸ ਦੀਆਂ ਦੋ ਭੈਣਾਂ ਹਨ।

NO COMMENTS

LEAVE A REPLY

Please enter your comment!
Please enter your name here

Exit mobile version