Home ਹਰਿਆਣਾ ਟਰਾਂਸਪੋਰਟ ਮੰਤਰੀ ਅਨਿਲ ਵਿਜ ਨੇ ਜ਼ਮੀਨੀ ਧੋਖਾਧੜੀ ਦੇ ਵੱਖ-ਵੱਖ ਮਾਮਲਿਆਂ ‘ਚ ਕੇਸ...

ਟਰਾਂਸਪੋਰਟ ਮੰਤਰੀ ਅਨਿਲ ਵਿਜ ਨੇ ਜ਼ਮੀਨੀ ਧੋਖਾਧੜੀ ਦੇ ਵੱਖ-ਵੱਖ ਮਾਮਲਿਆਂ ‘ਚ ਕੇਸ ਦਰਜ ਕਰਨ ਦੇ ਦਿੱਤੇ ਸਖ਼ਤ ਨਿਰਦੇਸ਼

0

ਚੰਡੀਗੜ੍ਹ : ਹਰਿਆਣਾ ਦੇ ਊਰਜਾ, ਟਰਾਂਸਪੋਰਟ ਅਤੇ ਕਿਰਤ ਮੰਤਰੀ ਸ਼੍ਰੀ ਅਨਿਲ ਵਿਜ ਨੇ ਅੱਜ ਆਪਣੇ ਨਿਵਾਸ ਸਥਾਨ ‘ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਪੁਲਿਸ ਨੂੰ ਜ਼ਮੀਨੀ ਧੋਖਾਧੜੀ ਦੇ ਵੱਖ-ਵੱਖ ਮਾਮਲਿਆਂ ‘ਚ ਕੇਸ ਦਰਜ ਕਰਨ ਅਤੇ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਊਰਜਾ ਮੰਤਰੀ ਅਨਿਲ ਵਿੱਜ ਨੂੰ ਬੀਡੀ ਫਲੋਰ ਮੀਲ ਇਲਾਕੇ ਦੀ ਰਹਿਣ ਵਾਲੀ ਇੱਕ ਔਰਤ ਨੇ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਸ ਨੇ ਬੀਡੀ ਫਲੋਰ ਮੀਲ ਇਲਾਕੇ ਵਿੱਚ ਇੱਕ ਪ੍ਰਾਪਰਟੀ ਡੀਲਰ ਨਾਲ ਪਲਾਟ ਦਾ ਸੌਦਾ ਕੀਤਾ ਸੀ। ਡੀਲਰ ਨੂੰ ਕਰੀਬ 2.5 ਲੱਖ ਰੁਪਏ ਦੀ ਐਡਵਾਂਸ ਰਾਸ਼ੀ ਵੀ ਦਿੱਤੀ ਗਈ ਸੀ। ਇਸ ਤੋਂ ਬਾਅਦ ਡੀਲਰ ਨੇ ਨਾ ਤਾਂ ਉਸ ਨੂੰ ਪਲਾਟ ਦਿੱਤਾ ਅਤੇ ਨਾ ਹੀ ਉਸ ਦੀ ਰਕਮ ਵਾਪਸ ਕੀਤੀ। ਮੰਤਰੀ ਅਨਿਲ ਵਿੱਜ ਨੇ ਇਸ ਮਾਮਲੇ ਵਿੱਚ ਕੇਸ ਦਰਜ ਕਰਕੇ ਡੀ.ਐਸ.ਪੀ. ਕੈਂਟ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਸੇ ਤਰ੍ਹਾਂ ਇੱਕ ਹੋਰ ਸ਼ਿਕਾਇਤਕਰਤਾ ਨੇ ਊਰਜਾ ਮੰਤਰੀ ਅਨਿਲ ਵਿਜ ਨੂੰ ਦੱਸਿਆ ਕਿ ਬੰਗਾਲੀ ਇਲਾਕੇ ਵਿੱਚ ਇੱਕ ਜਾਇਦਾਦ ਦਾ ਕੇਸ ਅਦਾਲਤ ਵਿੱਚ ਵਿਚਾਰ ਅਧੀਨ ਹੈ ਅਤੇ ਜਾਇਦਾਦ ਉੱਤੇ ਸਟੇਅ ਹੈ। ਉਸ ਦਾ ਦੋਸ਼ ਸੀ ਕਿ ਸਟੇਅ ਦੇ ਬਾਵਜੂਦ ਕਿਸੇ ਹੋਰ ਧਿਰ ਨੇ ਜਾਇਦਾਦ ਵੇਚ ਦਿੱਤੀ। ਮੰਤਰੀ ਅਨਿਲ ਵਿੱਜ ਨੇ ਡੀ.ਐਸ.ਪੀ. ਕੈਂਟ ਨੂੰ ਇਸ ਮਾਮਲੇ ਵਿੱਚ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version