HomePunjabਟਰਾਂਸਪੋਰਟਰ ਨੇ 2 ਨੌਜਵਾਨਾਂ 'ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ

ਟਰਾਂਸਪੋਰਟਰ ਨੇ 2 ਨੌਜਵਾਨਾਂ ‘ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ

ਪਠਾਨਕੋਟ : ਪਠਾਨਕੋਟ (Pathankot) ਤੋਂ ਇੱਕ ਸਨਸਨੀਖੇਜ਼ ਖਬਰ ਸਾਹਮਣੇ ਆਈ ਹੈ। ਟਰਾਂਸਪੋਰਟਰ ਨੇ ਦੋ ਲੋਕਾਂ ‘ਤੇ ਗੋਲੀਆਂ ਚਲਾ ਦਿੱਤੀਆਂ ਜਿਨ੍ਹਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੈਲੀ ਰੋਡ ’ਤੇ ਆਡੀਟੋਰੀਅਮ ਨੇੜੇ ਦੁਸਹਿਰਾ ਪ੍ਰੋਗਰਾਮ ਦੌਰਾਨ ਕੁਝ ਨੌਜਵਾਨਾਂ ਦੀ ਆਪਸੀ ਬਹਿਸ ਗੋਲੀਬਾਰੀ ਤੱਕ ਪਹੁੰਚ ਗਈ, ਜਿੱਥੇ ਟਰਾਂਸਪੋਰਟਰ ਨੇ ਆਪਣੇ ਲਾਇਸੈਂਸੀ ਰਿਵਾਲਵਰ ਤੋਂ ਹੋਰ ਨੌਜਵਾਨਾਂ ’ਤੇ ਕਰੀਬ 5-6 ਰਾਊਂਡ ਫਾਇਰ ਕੀਤੇ, ਜਿਸ ਕਾਰਨ 2 ਗੋਲੀ ਲੱਗਣ ਕਾਰਨ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਅਤੇ ਉਸ ਨੂੰ ਖੂਨ ਨਾਲ ਲੱਥਪੱਥ ਅਤੇ ਗੰਭੀਰ ਹਾਲਤ ਵਿਚ ਸਿਵਲ ਹਸਪਤਾਲ ਲਿਜਾਇਆ ਗਿਆ। ਇਸ ਦੌਰਾਨ ਡਾਕਟਰਾਂ ਵੱਲੋਂ ਉਕਤ ਨੌਜਵਾਨਾਂ ਨੂੰ ਮਾਮੂਨ ਚੌਕ ਸਥਿਤ ਨਿੱਜੀ ਹਸਪਤਾਲ ਵਿਖੇ ਰੈਫਰ ਕੀਤਾ ਗਿਆ।

ਜਾਣਕਾਰੀ ਅਨੁਸਾਰ ਇਕ ਨੌਜਵਾਨ ਦੀ ਛਾਤੀ ‘ਚ ਸੱਟ ਲੱਗੀ, ਜਦਕਿ ਦੂਜੇ ਨੌਜਵਾਨ ਨੂੰ ਦੋ ਗੋਲੀਆਂ ਲੱਗੀਆਂ, ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਜ਼ਖਮੀਆਂ ਦੀ ਪਛਾਣ ਰਾਜਿੰਦਰ ਉਰਫ ਮਿੰਟੂ ਪੁੱਤਰ ਅਜੀਤ ਸਿੰਘ ਵਾਸੀ ਪੂਰਨ ਨਗਰ ਅਤੇ ਰਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪੂਰਨ ਨਗਰ ਵਜੋਂ ਹੋਈ ਹੈ। ਹਸਪਤਾਲ ਵਿੱਚ ਇਲਾਜ ਦੌਰਾਨ ਜ਼ਖ਼ਮੀ ਹੋਏ ਰਾਜਿੰਦਰ ਉਰਫ਼ ਮਿੰਟੂ ਨੇ ਦੱਸਿਆ ਕਿ ਉਸ ਦਾ ਦਫ਼ਤਰ ਆਡੀਟੋਰੀਅਮ ਨੇੜੇ ਹੈ। ਜਿੱਥੇ ਉਸ ਨੇ ਦੋ ਨੌਜਵਾਨਾਂ ਨੂੰ ਆਪਣੀ ਕਾਰ ਪਾਰਕ ਨਾ ਕਰਨ ਲਈ ਕਿਹਾ, ਜਿਸ ਤੋਂ ਬਾਅਦ ਇਸ ਗੱਲ ਨੂੰ ਲੈ ਕੇ ਉਨ੍ਹਾਂ ਨਾਲ ਬਹਿਸ ਸ਼ੁਰੂ ਹੋ ਗਈ ਅਤੇ ਗੱਲ ਲੜਾਈ ਤੱਕ ਪਹੁੰਚ ਗਈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments