ਕੋਲਕਾਤਾ: ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਦੀ ਭਤੀਜੀ ਅੱਜ ਪੱਛਮੀ ਬੰਗਾਲ ਦੇ ਬੀਰਭੂਮ ਜ਼ਿਲ੍ਹੇ ‘ਚ ਉਨ੍ਹਾਂ ਦੀ ਰਿਹਾਇਸ਼ ‘ਤੇ ਲਟਕਦੀ ਮਿਲੀ। ਪੁਲਿਸ ਨੇ ਇਹ ਜਾਣਕਾਰੀ ਦਿੱਤੀ।
ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ 28 ਸਾਲਾ ਬ੍ਰਿਸ਼ਟੀ ਮੁਖਰਜੀ ਦੀ ਲਾਸ਼ ਰਾਮਪੁਰਹਾਟ ਖੇਤਰ ਦੇ ਕੁਸੰਬਾ ਪਿੰਡ ਵਿੱਚ ਬੀਤੀ ਦੁਪਹਿਰ ਨੂੰ ਉਸਦੇ ਘਰ ਦੀ ਦੂਜੀ ਮੰਜ਼ਿਲ ‘ਤੇ ਇੱਕ ਕਮਰੇ ਵਿੱਚੋਂ ਬਰਾਮਦ ਕੀਤੀ ਗਈ।
ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਲਿਜਾਇਆ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ। ਪੋਸਟਮਾਰਟਮ ਅਤੇ ਹੋਰ ਕਾਨੂੰਨੀ ਕਾਰਵਾਈ ਪੂਰੀ ਹੋਣ ਤੋਂ ਬਾਅਦ ਹੀ ਮੌਤ ਦੇ ਹਾਲਾਤਾਂ ਦਾ ਪਤਾ ਲੱਗੇਗਾ।
ਪਰਿਵਾਰਕ ਮੈਂਬਰਾਂ ਮੁਤਾਬਕ ਮੁਖਰਜੀ ਪਿਛਲੇ ਕੁਝ ਸਾਲਾਂ ਤੋਂ ਡਿਪ੍ਰੈਸ਼ਨ ਤੋਂ ਪੀੜਤ ਸਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਕਥਿਤ ਭ੍ਰਿਸ਼ਟਾਚਾਰ ਕਾਰਨ ਭਰਤੀ ਰੱਦ ਕਰਨ ਦੇ ਹੁਕਮ ਦਿੱਤੇ ਜਾਣ ਤੋਂ ਬਾਅਦ ਉਸ ਦੀ ਨੌਕਰੀ ਚਲੀ ਗਈ ਸੀ।











