ਪੱਛਮੀ ਬੰਗਾਲ: ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਪ੍ਰਕਾਸ਼ ਚਿਕ ਬਰਾਇਕ ਨੇ ਰਾਜ ਸਭਾ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਰਾਜ ਸਭਾ ਦੇ ਚੇਅਰਮੈਨ ਸੀ.ਪੀ ਰਾਧਾਕ੍ਰਿਸ਼ਨਨ ਨੂੰ ਭੇਜ ਦਿੱਤਾ ਹੈ।
ਇਸ ਤੋਂ ਪਹਿਲਾਂ ਤ੍ਰਿਣਮੂਲ ਕਾਂਗਰਸ ਦੇ ਨੇਤਾਵਾਂ ਅਤੇ ਰਾਜ ਸਭਾ ਮੈਂਬਰ ਸੁਖੇਂਦੂ ਸ਼ੇਖਰ ਰਾਏ ਅਤੇ ਸੁਸ਼ਮਿਤਾ ਦੇਵ ਨੇ ਰਾਜ ਸਭਾ ਅਤੇ ਪਾਰਟੀ ਦੋਵਾਂ ਤੋਂ ਅਸਤੀਫਾ ਦੇ ਦਿੱਤਾ ਸੀ।
