HomePunjabਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਕਿਸਾਨ ਨੇ ਚੁੱਕਿਆ ਇਹ ਕਦਮ

ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਕਿਸਾਨ ਨੇ ਚੁੱਕਿਆ ਇਹ ਕਦਮ

ਬਠਿੰਡਾ: ਬਠਿੰਡਾ (Bathinda) ਦੇ ਨੇੜਲੇ ਪਿੰਡ ਰਾਮਨਿਵਾਸ (Ramniwas) ਵਿੱਚ ਇੱਕ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਹਰੀ ਸਿੰਘ ਨੇ ਦੱਸਿਆ ਕਿ ਮ੍ਰਿਤਕ ਹਰਦੀਪ ਸਿੰਘ ਪੁੱਤਰ ਦਰਸ਼ਨ ਸਿੰਘ (35) ਪੁੱਤਰ ਰਾਮਨਿਵਾਸ ਪਿੰਡ ਕਰਜ਼ੇ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ।ਉਨ੍ਹਾਂ ਦੱਸਿਆ ਕਿ ਉਕਤ ਕਿਸਾਨ ਸਿਰ ਆੜ੍ਹਤੀਆਂ ਤੋਂ ਇਲਾਵਾ ਬੈਂਕ ਦਾ ਲਗਭਗ 10 ਲੱਖ ਰੁਪਏ ਦੇ ਕਰੀਬ ਕਰਜ਼ਾ ਸੀ ਜਦਕਿ ਆਮਦਨ ਦਾ ਕੋਈ ਬਹੁਤਾ ਸਾਧਨ ਨਹੀਂ ਸੀ। ਅਜਿਹੀ ਹਾਲਤ ਵਿਚ ਹਰਦੀਪ ਸਿੰਘ ਪਿਛਲੇ ਕਈ ਦਿਨਾਂ ਤੋਂ ਜ਼ਿਆਦਾ ਪ੍ਰੇਸ਼ਾਨ ਰਹਿਣ ਲੱਗਾ ਸੀ, ਜਿਸ ਨੇ ਕੱਲ੍ਹ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। 

ਮ੍ਰਿਤਕ ਹਰਦੀਪ ਸਿੰਘ ਆਪਣੇ ਪਿੱਛੇ ਮਾਤਾ-ਪਿਤਾ ਤੋਂ ਇਲਾਵਾ ਪਤਨੀ, ਇਕ ਪੁੱਤਰ ਅਤੇ ਇਕ ਬੇਟੀ ਛੱਡ ਗਿਆ ਹੈ। ਇਸ ਸਬੰਧੀ ਥਾਣਾ ਬਾਲਿਆਂਵਾਲੀ ਵਿਖੇ 174 ਦੀ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਹਰੀ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਦਾ ਸਾਰਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments