Home ਦੇਸ਼ ਮਸ਼ਹੂਰ ਪੰਜਾਬੀ ਰੈਪਰ ਹਨੀ ਸਿੰਘ ਦੀਆਂ ਵਧੀਆਂ ਮੁਸ਼ਕਲਾਂ

ਮਸ਼ਹੂਰ ਪੰਜਾਬੀ ਰੈਪਰ ਹਨੀ ਸਿੰਘ ਦੀਆਂ ਵਧੀਆਂ ਮੁਸ਼ਕਲਾਂ

0

ਮੁੰਬਈ: ਮਸ਼ਹੂਰ ਪੰਜਾਬੀ ਰੈਪਰ ਅਤੇ ਗਾਇਕ ਯੋ ਯੋ ਹਨੀ ਸਿੰਘ ਨੂੰ ਮਹਾਰਾਸ਼ਟਰ ਸਾਈਬਰ ਪੁਲਿਸ ਨੇ ਇੱਕ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਪੁੱਛਗਿੱਛ ਲਈ ਤਲਬ ਕੀਤਾ ਹੈ। ਪੁਲਿਸ ਵੱਲੋਂ ਜਾਰੀ ਨੋਟਿਸ ਵਿੱਚ ਉਨ੍ਹਾਂ ਨੂੰ ਜਾਂਚ ਅਧਿਕਾਰੀ ਦੇ ਸਾਹਮਣੇ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਗਏ ਹਨ।

ਜਾਣਕਾਰੀ ਅਨੁਸਾਰ ਇਹ ਕਾਰਵਾਈ ਮੁੰਬਈ ਦੇ ਨੋਡਲ ਸਾਈਬਰ ਪੁਲਿਸ ਸਟੇਸ਼ਨ ਵਿੱਚ ਦਰਜ FIR ਨੰਬਰ 74/2026 ਦੀ ਜਾਂਚ ਨਾਲ ਸਬੰਧਤ ਹੈ। ਇਸ ਮਾਮਲੇ ਦੀ ਤਫ਼ਤੀਸ਼ ਕਰ ਰਹੀ ਪੁਲਿਸ ਨੇ ਹਨੀ ਸਿੰਘ ਨੂੰ 5 ਅਕਤੂਬਰ ਨੂੰ ਪੁੱਛਗਿੱਛ ਲਈ ਹਾਜ਼ਰ ਹੋਣ ਲਈ ਕਿਹਾ ਹੈ।

14 ਸਤੰਬਰ ਨੂੰ ਜਾਰੀ ਹੋਇਆ ਸੀ ਨੋਟਿਸ

ਰਿਪੋਰਟਾਂ ਮੁਤਾਬਕ ਪੁਲਿਸ ਵੱਲੋਂ ਇਹ ਨੋਟਿਸ 14 ਸਤੰਬਰ 2026 ਨੂੰ ਜਾਰੀ ਕੀਤਾ ਗਿਆ ਸੀ। ਨੋਟਿਸ ਵਿੱਚ ਹਨੀ ਸਿੰਘ ਨੂੰ ਨਿਰਧਾਰਤ ਤਾਰੀਖ਼ ਨੂੰ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਪੁਲਿਸ ਨੇ ਇਸਨੂੰ ਅੰਤਿਮ ਚੇਤਾਵਨੀ ਵਜੋਂ ਦਰਸਾਇਆ ਹੈ। ਫਿਲਹਾਲ ਮਾਮਲੇ ਨਾਲ ਜੁੜੇ ਹੋਰ ਵੇਰਵਿਆਂ ਅਤੇ ਹਨੀ ਸਿੰਘ ਤੋਂ ਪੁੱਛਗਿੱਛ ਦੌਰਾਨ ਸਾਹਮਣੇ ਆਉਣ ਵਾਲੀ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version