Homeਸੰਸਾਰਜਨਮ ਅਧਿਕਾਰ ਨਾਗਰਿਕਤਾ ਖ਼ਤਮ ਕਰਨ ਦੇ ਟਰੰਪ ਦੇ ਹੁਕਮ 'ਤੇ ਲੱਗੀ ਰੋਕ

ਜਨਮ ਅਧਿਕਾਰ ਨਾਗਰਿਕਤਾ ਖ਼ਤਮ ਕਰਨ ਦੇ ਟਰੰਪ ਦੇ ਹੁਕਮ ‘ਤੇ ਲੱਗੀ ਰੋਕ

ਅਮਰੀਕਾ : ਅਮਰੀਕਾ ਦੀ ਅਦਾਲਤ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਸੰਘੀ ਅਦਾਲਤ ਵੱਲੋਂ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਨੂੰ ਖ਼ਤਮ ਕਰਨ ਦੇ ਹੁਕਮ ‘ਤੇ ਰੋਕ ਲਗਾ ਦਿੱਤੀ ਗਈ ਹੈ। ਜ਼ਿਲ੍ਹਾ ਅਦਾਲਤ ਦੇ ਜੱਜ ਜੋਸਫ਼ ਲਾਪਲਾਂਟ ਨੇ ਕਿਹਾ ਕਿ ਨਾਗਰਿਕਤਾ ਸਭ ਤੋਂ ਵੱਡਾ ਸੰਵਿਧਾਨਕ ਹੱਕ ਹੈ ਅਤੇ ਇਸਨੂੰ ਖੋਹਿਆ ਨਹੀਂ ਜਾਣਾ ਚਾਹੀਦਾ।

ਜੱਜ ਨੇ ਕਿਹਾ, ‘ਇਹ ਮਾਮਲਾ ਬਹੁਤ ਗੰਭੀਰ ਹੈ। ਜੇਕਰ ਇਹ ਨੀਤੀ ਲਾਗੂ ਕੀਤੀ ਜਾਂਦੀ ਹੈ, ਤਾਂ ਬੱਚੇ ਅਮਰੀਕੀ ਨਾਗਰਿਕਤਾ ਤੋਂ ਵਾਂਝੇ ਹੋ ਜਾਣਗੇ। ਇਹ ਇੱਕ ਵੱਡਾ ਨੁਕਸਾਨ ਹੈ।’ ਜੱਜ ਨੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਕਲਾਸ ਐਕਸ਼ਨ ਸਟੇਟਸ ਨੂੰ ਮਨਜ਼ੂਰੀ ਦੇਣਗੇ, ਜਿਸ ਵਿੱਚ ਇਸ ਹੁਕਮ ਤੋਂ ਪ੍ਰਭਾਵਿਤ ਸਾਰੇ ਬੱਚੇ ਸ਼ਾਮਲ ਹੋਣਗੇ।

ਹਾਲਾਂਕਿ ਜ਼ਿਲ੍ਹਾ ਅਦਾਲਤ ਜੱਜ ਨੇ ਆਪਣੇ ਫੈਸਲੇ ‘ਤੇ 7 ਦਿਨਾਂ ਲਈ ਰੋਕ ਲਗਾ ਦਿੱਤੀ ਹੈ ਅਤੇ ਟਰੰਪ ਪ੍ਰਸ਼ਾਸਨ ਨੂੰ ਅਪੀਲ ਕਰਨ ਦਾ ਮੌਕਾ ਦਿੱਤਾ ਹੈ। ਜੱਜ ਨੇ ਕਿਹਾ ਕਿ ਉਹ ਇਸ ਹੁਕਮ ਨੂੰ ਲਾਗੂ ਹੋਣ ਤੋਂ ਰੋਕਣ ਲਈ ਇੱਕ ਅਸਥਾਈ ਹੁਕਮ ਜਾਰੀ ਕਰਨਗੇ। ਇਸ ਫ਼ੈਸਲੇ ਦੀ ਇੱਕ ਲਿਖਤੀ ਕਾਪੀ ਜਲਦੀ ਹੀ ਜਾਰੀ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments