Home ਹੈਲਥ ਰੋਜ਼ਾਨਾ ਤੁਲਸੀ ਦੇ ਪੱਤਿਆਂ ਦਾ ਸੇਵਨ ਕਰਨ ਨਾਲ ਦੂਰ ਹੁੰਦੀਆਂ ਹਨ ਕਈ...

ਰੋਜ਼ਾਨਾ ਤੁਲਸੀ ਦੇ ਪੱਤਿਆਂ ਦਾ ਸੇਵਨ ਕਰਨ ਨਾਲ ਦੂਰ ਹੁੰਦੀਆਂ ਹਨ ਕਈ ਬਿਮਾਰੀਆਂ

0

Health News : ਤੁਲਸੀ ਦੇ ਪੱਤੇ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦੇ ਹਨ। ਇਨ੍ਹਾਂ ਵਿੱਚ ਵਿਟਾਮਿਨ ਏ, ਸੀ ਅਤੇ ਕੇ ਦੇ ਨਾਲ-ਨਾਲ ਆਇਰਨ, ਕੈਲਸ਼ੀਅਮ, ਮੈਗਨੀਸ਼ੀਅਮ ਅਤੇ ਐਂਟੀਆਕਸੀਡੈਂਟ ਹੁੰਦੇ ਹਨ। ਇਹ ਤੱਤ ਸਰੀਰ ਨੂੰ ਕਈ ਬਿਮਾਰੀਆਂ ਤੋਂ ਬਚਾਉਣ ਵਿੱਚ ਮਦਦ ਕਰ ਸਕਦੇ ਹਨ। ਅਜਿਹੇ ਵਿੱਚ, ਜੇਕਰ ਤੁਸੀਂ ਇਨ੍ਹਾਂ ਨੂੰ ਰੋਜ਼ਾਨਾ ਖਾਂਦੇ ਹੋ, ਤਾਂ ਇਹ ਕਈ ਫਾਇਦੇ ਪ੍ਰਦਾਨ ਕਰ ਸਕਦੇ ਹਨ। ਚਲੋ ਜਾਣਦੇ ਹਾਂ ਕਿ ਤੁਲਸੀ ਦੇ ਪੱਤਿਆਂ ਨੂੰ ਰੋਜ਼ਾਨਾ ਖਾਣ ਦੇ ਕੀ ਫ਼ਾਇਦੇ ਹੋ ਸਕਦੇ ਹਨ ਅਤੇ ਕਿਹੜੇ ਲੋਕਾਂ ਨੂੰ ਜ਼ਰੂਰ ਇਹਨਾਂ ਦਾ ਸੇਵਨ ਕਰਨਾ ਚਾਹੀਦਾ ਹੈ।

ਤੁਲਸੀ ਦੇ ਪੱਤੇ ਖਾਣ ਦੇ ਫਾਇਦੇ?

ਇਮਿਊਨਿਟੀ: ਤੁਲਸੀ ਦੇ ਪੱਤਿਆਂ ਵਿੱਚ ਐਂਟੀਆਕਸੀਡੈਂਟ ਅਤੇ ਐਂਟੀਬਾਇਓਟਿਕ ਗੁਣ ਮੌਜੂਦ ਹੁੰਦੇ ਹਨ ਜੋ ਸਰੀਰ ਦੀ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਨ ਵਿੱਚ ਮਦਦ ਕਰ ਸਕਦੇ ਹਨ। ਹਰ ਰੋਜ਼ ਸਵੇਰੇ ਖਾਲੀ ਪੇਟ ਤੁਲਸੀ ਦੇ ਪੱਤੇ ਚਬਾਉਣ ਨਾਲ ਸਰੀਰ ਨੂੰ ਕਈ ਮੌਸਮੀ ਸਮੱਸਿਆਵਾਂ ਤੋਂ ਬਚਾਇਆ ਜਾ ਸਕਦਾ ਹੈ।

ਤਣਾਅ: ਤੁਲਸੀ ਦੇ ਪੱਤੇ ਤਣਾਅ ਘਟਾਉਣ ਵਿੱਚ ਵੀ ਅਸਰਦਾਰ ਮੰਨੇ ਜਾਂਦੇ ਹਨ। ਇਹਨਾਂ ਵਿੱਚ ਪਾਏ ਜਾਣ ਵਾਲੇ ਕੁਦਰਤੀ ਤੱਤ ਸਰੀਰ ਵਿੱਚ ਕੋਰਟੀਸੋਲ ਨੂੰ ਕੰਟਰੋਲ ਕਰ ਸਕਦੇ ਹਨ। ਤਣਾਅ ਅਤੇ ਚਿੰਤਾ ਤੋਂ ਦੂਰ ਰਹਿਣਾ ਚਾਹੁੰਦੇ ਹੋ? ਤਾਂ ਤੁਲਸੀ ਦੀ ਚਾਹ ਜਾਂ ਉਸਦੇ ਪੱਤਿਆਂ ਨੂੰ ਚਬਾ ਕੇ ਮਾਨਸਿਕ ਸਿਹਤ ਨੂੰ ਠੀਕ ਰੱਖਿਆ ਜਾ ਸਕਦਾ ਹੈ।

ਪੇਟ : ਪੇਟ ਤੁਲਸੀ ਦੇ ਪੱਤੇ ਪਾਚਨ ਕ੍ਰਿਆ ਨੂੰ ਸਹੀ ਰੱਖ ਕੇ ਪੇਟ ਨਾਲ ਜੁੜੀਆਂ ਸਮੱਸਿਆਵਾਂ ਜਿਵੇਂ ਗੈਸ, ਅਪਚ ਅਤੇ ਕਬਜ਼ ਤੋਂ ਰਾਹਤ ਦਿਲਾਉਣ ਵਿੱਚ ਸਹਾਇਕ ਹਨ। ਪਾਚਨ ਨਾਲ ਜੁੜੀਆਂ ਦਿੱਕਤਾਂ ਨੂੰ ਦੂਰ ਰੱਖਣ ਅਤੇ ਗੱਟ ਦੀ ਸਿਹਤ ਨੂੰ ਬਿਹਤਰ ਬਣਾਉਣ ਲਈ ਵੀ ਤੁਲਸੀ ਦੇ ਪੱਤਿਆਂ ਦਾ ਸੇਵਨ ਕੀਤਾ ਜਾ ਸਕਦਾ ਹੈ।

ਸ਼ੂਗਰ: ਤੁਲਸੀ ਦੇ ਪੱਤਿਆਂ ਵਿੱਚ ਮੌਜੂਦ ਮਿਸ਼ਰਣ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਵਿੱਚ ਬਹੁਤ ਮਦਦਗਾਰ ਸਾਬਤ ਹੋ ਸਕਦੇ ਹਨ। ਸ਼ੂਗਰ ਦੇ ਮਰੀਜ਼ਾਂ ਲਈ ਨਿਯਮਿਤ ਤੌਰ ‘ਤੇ ਤੁਲਸੀ ਦਾ ਜੂਸ ਜਾਂ ਚਾਹ ਪੀਣਾ ਫਾਇਦੇਮੰਦ ਹੋ ਸਕਦਾ ਹੈ।

ਸਕਿੰਨ: ਤੁਲਸੀ ਦੇ ਪੱਤਿਆਂ ਵਿੱਚ ਐਂਟੀਬੈਕਟੀਰੀਅਲ ਗੁਣ ਹੁੰਦੇ ਹਨ ਜੋ ਸਕਿੰਨ ਲਈ ਬਹੁਤ ਫਾਇਦੇਮੰਦ ਹੋ ਸਕਦੇ ਹਨ। ਮੂੰਹਾਂ ‘ਤੇ ਮੁਹਾਸੇ, ਝਾਈਆਂ, ਅਤੇ ਸਕਿਨ ਇਨਫੈਕਸ਼ਨ ਤੋਂ ਤੰਗ ਆ ਗਏ ਹੋ? ਸਕਿਨ ਨੂੰ ਚੰਗੀ ਰੱਖਣ ਲਈ ਤੁਲਸੀ ਦੇ ਪੱਤੇ ਫਾਇਦੇਮੰਦ ਹੋ ਸਕਦੇ ਹਨ। ਜੇਕਰ ਤੁਸੀਂ ਚਾਹੋ, ਤਾਂ ਇਨ੍ਹਾਂ ਪੱਤਿਆਂ ਦਾ ਪੇਸਟ ਬਣਾ ਕੇ ਵੀ ਚਿਹਰੇ ‘ਤੇ ਲਗਾ ਸਕਦੇ ਹੋ।

NO COMMENTS

LEAVE A REPLY

Please enter your comment!
Please enter your name here

Exit mobile version