Home ਪੰਜਾਬ ਦੋ .32 ਬੋਰ ਦੇ ਪਿਸਤੌਲ ਤੇ ਚਾਰ ਜਿੰਦਾ ਕਾਰਤੂਸ ਸਮੇਤ ਦੋ ਦੋਸ਼ੀ...

ਦੋ .32 ਬੋਰ ਦੇ ਪਿਸਤੌਲ ਤੇ ਚਾਰ ਜਿੰਦਾ ਕਾਰਤੂਸ ਸਮੇਤ ਦੋ ਦੋਸ਼ੀ ਕਾਬੂ

0

ਜਲੰਧਰ : ਗੈਂਗਸਟਰਾਂ ਅਤੇ ਨਜਾਇਜ਼ ਹਥਿਆਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਜਲੰਧਰ ਪੁਲਿਸ ਦੀ ਸੀ.ਆਈ.ਏ. ਸਟਾਫ ਟੀਮ ਨੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਦੋ .32 ਬੋਰ ਦੇ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।

ਪੁਲਿਸ ਅਨੁਸਾਰ ਸੀ.ਆਈ.ਏ. ਸਟਾਫ਼ ਦੀ ਟੀਮ ਨੇ ਕਾਰਵਾਈ ਕਰਦਿਆਂ ਜੀਵਨ ਉਰਫ਼ ਅਮਨ ਵਾਸੀ ਏਕਤਾ ਨਗਰ, ਰਾਮਾਮੰਡੀ ਅਤੇ ਦਰਸ਼ਨ ਲਾਲ ਉਰਫ਼ ਲੱਕੀ ਵਾਸੀ ਨਿਊ ਸੰਤ ਨਗਰ, ਜਲੰਧਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਹਥਿਆਰ ਅਤੇ ਕਾਰਤੂਸ ਬਰਾਮਦ ਹੋਏ।

ਇਸ ਮਾਮਲੇ ਸਬੰਧੀ ਥਾਣਾ ਰਾਮਾਮੰਡੀ ਵਿੱਚ ਐਫ.ਆਈ.ਆਰ. ਨੰਬਰ 190 ਦਰਜ ਕੀਤੀ ਗਈ ਹੈ। ਪੁਲਿਸ ਨੇ ਅਸਲਾ ਐਕਟ ਤਹਿਤ ਕੇਸ ਦਰਜ ਕਰਕੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਤੋਂ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਹਥਿਆਰਾਂ ਦੀ ਖਰੀਦ, ਸਪਲਾਈ ਨੈੱਟਵਰਕ ਅਤੇ ਸੰਭਾਵਿਤ ਅਪਰਾਧਿਕ ਸੰਪਰਕਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਪੁਲਿਸ ਰਿਕਾਰਡ ਅਨੁਸਾਰ ਮੁਲਜ਼ਮ ਦਰਸ਼ਨ ਲਾਲ ਉਰਫ਼ ਲੱਕੀ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ। ਇਨ੍ਹਾਂ ਵਿੱਚ ਕਤਲ ਦੀ ਕੋਸ਼ਿਸ਼, ਹਮਲਾ, ਅਸਲਾ ਐਕਟ ਅਤੇ ਐਨ.ਡੀ.ਪੀ.ਐਸ. ਐਕਟ ਨਾਲ ਸਬੰਧਤ ਕੇਸ ਸ਼ਾਮਲ ਹਨ।

ਫਿਲਹਾਲ ਪੁਲਿਸ ਵੱਲੋਂ ਜਾਂਚ ਜਾਰੀ ਹੈ। ਬਰਾਮਦ ਕੀਤੇ ਗਏ ਹਥਿਆਰਾਂ ਅਤੇ ਕਾਰਤੂਸ ਦੇ ਸਰੋਤ ਦਾ ਪਤਾ ਲਗਾਉਣ ਦੇ ਨਾਲ-ਨਾਲ ਜਾਂਚ ਏਜੰਸੀਆਂ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਦੋਸ਼ੀ ਕਿਸੇ ਵੱਡੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਹੋਏ ਹਨ ਜਾਂ ਨਹੀਂ।

NO COMMENTS

LEAVE A REPLY

Please enter your comment!
Please enter your name here

Exit mobile version