Homeਪੰਜਾਬਦੋ ਕਥਿਤ ਨਸ਼ਾ ਤਸਕਰ 36,000 ਪ੍ਰੀਗਾਬਾਲੀਨ ਕੈਪਸੂਲ, 20 ਨਸ਼ੀਲੀਆਂ ਗੋਲੀਆਂ ਤੇ ਇੱਕ...

ਦੋ ਕਥਿਤ ਨਸ਼ਾ ਤਸਕਰ 36,000 ਪ੍ਰੀਗਾਬਾਲੀਨ ਕੈਪਸੂਲ, 20 ਨਸ਼ੀਲੀਆਂ ਗੋਲੀਆਂ ਤੇ ਇੱਕ ਹੁੰਡਈ ਔਰਾ ਕਾਰ ਸਮੇਤ ਗ੍ਰਿਫ਼ਤਾਰ

ਫਾਜ਼ਿਲਕਾ : ਫਾਜ਼ਿਲਕਾ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਤਹਿਤ 9 ਸਤੰਬਰ 2026 ਨੂੰ ਸੀ.ਆਈ.ਏ. ਫਾਜ਼ਿਲਕਾ ਦੀ ਟੀਮ ਨੇ ਦੋ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 36,000 ਪ੍ਰੀਗਾਬਾਲੀਨ ਕੈਪਸੂਲ, 20 ਨਸ਼ੀਲੀਆਂ ਗੋਲੀਆਂ ਅਤੇ ਇੱਕ ਹੁੰਡਈ ਔਰਾ ਕਾਰ ਬਰਾਮਦ ਕੀਤੀ ਹੈ।

ਪੁਲਿਸ ਅਨੁਸਾਰ ਇੰਸਪੈਕਟਰ ਸੁਨੀਲ ਕੁਮਾਰ ਇੰਚਾਰਜ ਸੀ.ਆਈ.ਏ ਫਾਜ਼ਿਲਕਾ ਦੀ ਨਿਗਰਾਨੀ ਹੇਠ ਐਸ.ਆਈ ਕੁਲਵੰਤ ਸਿੰਘ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਫਾਜ਼ਿਲਕਾ ਵਿਖੇ ਗਸ਼ਤ ਕਰ ਰਹੇ ਸਨ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸੇ ਦੌਰਾਨ ਪੁਲਿਸ ਟੀਮ ਨੇ ਦਾਣਾ ਮੰਡੀ ਦੇ ਸ਼ੈੱਡ ਕੋਲ ਇੱਕ ਚਿੱਟੇ ਰੰਗ ਦੀ ਹੁੰਡਈ ਔਰਾ ਕਾਰ (ਪੀ.ਬੀ-01ਡੀ-9247) ਖੜ੍ਹੀ ਦੇਖੀ। ਕਾਰ ਕੋਲ ਦੋ ਨੌਜਵਾਨ ਵੀ ਖੜ੍ਹੇ ਸਨ।

ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਦੋਵਾਂ ਨੌਜਵਾਨਾਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ। ਇਨ੍ਹਾਂ ਦੀ ਪਛਾਣ ਸੰਜੇ ਉਰਫ ਸੰਨੀ ਪੁੱਤਰ ਹਰੀ ਚੰਦ ਵਾਸੀ ਓਡਣ ਵਾਲੀ ਬਸਤੀ, ਫਾਜ਼ਿਲਕਾ ਅਤੇ ਮਨਪ੍ਰੀਤ ਸਿੰਘ ਉਰਫ ਮਨੂ ਪੁੱਤਰ ਬੁੱਧ ਪ੍ਰਕਾਸ਼ ਵਾਸੀ ਘਾਟਿਆਂਵਾਲੀ ਵਜੋਂ ਹੋਈ ਹੈ।

ਪੁਲਿਸ ਨੇ ਕਾਰ ਦੀ ਤਲਾਸ਼ੀ ਲਈ ਤਾਂ ਪਿਛਲੀ ਸੀਟ ਤੋਂ 36,000 ਪ੍ਰੀਗਾਬਾਲੀਨ ਕੈਪਸੂਲ ਅਤੇ 20 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਸ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਨੰਬਰ 186 ਮਿਤੀ 09-09-2026, ਧਾਰਾ 22, 29/61/85 ਐਨ.ਡੀ.ਪੀ.ਐਸ ਐਕਟ ਅਤੇ ਧਾਰਾ 223 ਬੀ.ਐਨ.ਐਸ. ਦੇ ਤਹਿਤ ਥਾਣਾ ਸਿਟੀ ਫਾਜ਼ਿਲਕਾ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ । ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਦੇ ਪਿੱਛੇ ਅਤੇ ਅਗਾਂਹਵਧੂ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਫੜੇ ਗਏ ਮੁਲਜ਼ਮਾਂ ਵਿੱਚ ਸੰਜੇ ਉਰਫ਼ ਸੰਨੀ ਦੀ ਉਮਰ ਕਰੀਬ 37 ਸਾਲ ਅਤੇ ਮਨਪ੍ਰੀਤ ਸਿੰਘ ਉਰਫ਼ ਮਨੂ ਦੀ ਉਮਰ 22 ਸਾਲ ਦੇ ਕਰੀਬ ਦੱਸੀ ਜਾਂਦੀ ਹੈ। ਪੁਲਿਸ ਅਨੁਸਾਰ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਮਾਮਲੇ ਵਿੱਚ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments