Home ਪੰਜਾਬ ਚਿਤਕਾਰਾ ਯੂਨੀਵਰਸਿਟੀ ਹੰਗਾਮਾ ਮਾਮਲੇ ‘ਚ ਦੋ ਗ੍ਰਿਫ਼ਤਾਰ

ਚਿਤਕਾਰਾ ਯੂਨੀਵਰਸਿਟੀ ਹੰਗਾਮਾ ਮਾਮਲੇ ‘ਚ ਦੋ ਗ੍ਰਿਫ਼ਤਾਰ

0

ਪਟਿਆਲਾ: ਪਟਿਆਲਾ ਦੇ ਰਾਜਪੁਰਾ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ 25-26 ਸਤੰਬਰ ਦੀ ਅੱਧੀ ਰਾਤ ਨੂੰ ਹੋਏ ਹੰਗਾਮੇ ਦੇ ਮਾਮਲੇ ਵਿੱਚ ਪਟਿਆਲਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਦੋਵਾਂ ’ਤੇ ਸੋਸ਼ਲ ਮੀਡੀਆ ਰਾਹੀਂ ਭਰਮਾਊ ਅਫਵਾਹਾਂ ਫੈਲਾਉਣ ਅਤੇ ਵਿਦਿਆਰਥੀਆਂ ਨੂੰ ਭੜਕਾਉਣ ਦੇ ਦੋਸ਼ ਹਨ।

ਪੁਲਿਸ ਅਨੁਸਾਰ ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਨੰਗਲ ਵਾਸੀ ਹਿਮਾਂਸ਼ੂ ਅਤੇ ਅੰਬਾਲਾ ਵਾਸੀ ਆਰੀਅਨ ਵਜੋਂ ਹੋਈ ਹੈ। ਜਾਂਚ ਦੌਰਾਨ ਸੋਸ਼ਲ ਮੀਡੀਆ ’ਤੇ ਫੈਲਾਏ ਗਏ ਸੁਨੇਹਿਆਂ ਅਤੇ ਪੋਸਟਾਂ ਦੀ ਜਾਂਚ ਕੀਤੀ ਗਈ। ਪੁਲਿਸ ਦਾ ਦਾਅਵਾ ਹੈ ਕਿ ਇਨ੍ਹਾਂ ਸੁਨੇਹਿਆਂ ਕਾਰਨ ਵਿਦਿਆਰਥੀਆਂ ਵਿੱਚ ਭਰਮ ਅਤੇ ਤਣਾਅ ਵਧਿਆ।

ਇਸ ਘਟਨਾ ਤੋਂ ਪਹਿਲਾਂ ਯੂਨੀਵਰਸਿਟੀ ਕੈਂਪਸ ਵਿੱਚ ਦੋ ਵਿਦਿਆਰਥਣਾਂ ਦੇ ਲਾਪਤਾ ਹੋਣ ਅਤੇ ਹੋਰ ਅਣਪੁਸ਼ਟ ਦਾਅਵਿਆਂ ਸਬੰਧੀ ਸੋਸ਼ਲ ਮੀਡੀਆ ’ਤੇ ਸੁਨੇਹੇ ਵਾਇਰਲ ਹੋਏ ਸਨ। ਇਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਵਿਦਿਆਰਥੀ ਇਕੱਠੇ ਹੋਏ ਅਤੇ ਸਥਿਤੀ ਹਿੰਸਕ ਹੋ ਗਈ। ਪੁਲਿਸ ਮੁਤਾਬਕ ਇਸ ਦੌਰਾਨ ਪੁਲਿਸ ਵਾਹਨਾਂ ਨੂੰ ਨੁਕਸਾਨ ਪਹੁੰਚਾਉਣ ਅਤੇ ਪੁਲਿਸ ਮੁਲਾਜ਼ਮਾਂ ਨਾਲ ਧੱਕਾ-ਮੁੱਕੀ ਦੀ ਘਟਨਾ ਵੀ ਸਾਹਮਣੇ ਆਈ ਸੀ।

ਚਿਤਕਾਰਾ ਯੂਨੀਵਰਸਿਟੀ ਪ੍ਰਸ਼ਾਸਨ ਨੇ ਉਸ ਸਮੇਂ ਸੋਸ਼ਲ ਮੀਡੀਆ ’ਤੇ ਚੱਲ ਰਹੀਆਂ ਅਣਪੁਸ਼ਟ ਖ਼ਬਰਾਂ ਨੂੰ ਅਫਵਾਹ ਦੱਸਦਿਆਂ ਵਿਦਿਆਰਥੀਆਂ ਨੂੰ ਸਿਰਫ਼ ਅਧਿਕਾਰਤ ਜਾਣਕਾਰੀ ’ਤੇ ਭਰੋਸਾ ਕਰਨ ਦੀ ਅਪੀਲ ਕੀਤੀ ਸੀ। ਪੁਲਿਸ ਨੇ ਹੁਣ ਮਾਮਲੇ ਵਿੱਚ ਦੋ ਗ੍ਰਿਫ਼ਤਾਰੀਆਂ ਤੋਂ ਇਲਾਵਾ ਐਫਆਈਆਰ ਵਿੱਚ 10 ਹੋਰ ਵਿਅਕਤੀਆਂ ਨੂੰ ਨਾਮਜ਼ਦ ਕੀਤੇ ਜਾਣ ਅਤੇ ਉਨ੍ਹਾਂ ਦੀ ਭਾਲ ਜਾਰੀ ਹੋਣ ਦੀ ਜਾਣਕਾਰੀ ਦਿੱਤੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version