Home ਪੰਜਾਬ 5 ਕਿਲੋ ਹੈਰੋਇਨ ਸਮੇਤ ਦੋ ਕਾਬੂ

5 ਕਿਲੋ ਹੈਰੋਇਨ ਸਮੇਤ ਦੋ ਕਾਬੂ

0

ਚੰਡੀਗੜ੍ਹ: ਕਾਊਂਟਰ ਇੰਟੈਲੀਜੈਂਸ (ਸੀ.ਆਈ.), ਅੰਮ੍ਰਿਤਸਰ ਨੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ 2 ਵਿਅਕਤੀਆਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦਿੱਤੀ। ਫੜੇ ਗਏ ਮੁਲਜ਼ਮਾਂ ਦੀ ਪਛਾਣ ਮਹਿੰਦਰ ਸਿੰਘ ਅਤੇ ਕੁਲਵੰਤ ਸਿੰਘ ਵਜੋਂ ਹੋਈ ਹੈ। ਦੋਵੇਂ ਅੰਮ੍ਰਿਤਸਰ ਦੇ ਮੁਸਤਫਾਬਾਦ ਦੇ ਰਹਿਣ ਵਾਲੇ ਹਨ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਦੋਸ਼ੀ ਅਣਪਛਾਤੇ ਵਿਅਕਤੀਆਂ ਤੋਂ ਹੈਰੋਇਨ ਦੀ ਖੇਪ ਲੈ ਕੇ ਸੂਬੇ ਦੇ ਹੋਰ ਲੋਕਾਂ ਨੂੰ ਸਪਲਾਈ ਕਰਦਾ ਸੀ। ਉਨ੍ਹਾਂ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਟੀਮਾਂ ਨੂੰ ਪੁਖਤਾ ਸੂਚਨਾ ਮਿਲੀ ਸੀ ਕਿ ਮਹਿੰਦਰ ਸਿੰਘ ਅਤੇ ਕੁਲਵੰਤ ਸਿੰਘ ਕੁਝ ਅਣਪਛਾਤੇ ਵਿਅਕਤੀਆਂ ਨਾਲ ਮਿਲ ਕੇ ਨਾਜਾਇਜ਼ ਤੌਰ ‘ਤੇ ਹੈਰੋਇਨ ਦੀ ਤਸਕਰੀ ਕਰ ਰਹੇ ਹਨ। ਜਾਣਕਾਰੀ ਅਨੁਸਾਰ ਦੋਵੇਂ ਮੁਲਜ਼ਮ ਹਾਲ ਹੀ ਵਿੱਚ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਕਰਕੇ ਕਿਸੇ ਹੋਰ ਵਿਅਕਤੀ ਨੂੰ ਸੌਂਪਣ ਲਈ ਅੰਮ੍ਰਿਤਸਰ-ਬਟਾਲਾ ਰੋਡ ਵੱਲ ਜਾ ਰਹੇ ਸਨ।

ਸੂਚਨਾ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਛਾਪੇਮਾਰੀ ਕਰ ਕੇ ਦੋਵਾਂ ਮੁਲਜ਼ਮਾਂ ਨੂੰ ਮੂਧਲ ਬਾਈਪਾਸ ਨੇੜਿਓਂ 5 ਕਿਲੋ ਹੈਰੋਇਨ ਸਮੇਤ ਕਾਬੂ ਕਰ ਲਿਆ। ਇਸ ਸਬੰਧੀ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਅੰਮ੍ਰਿਤਸਰ ਵਿਖੇ ਐਫ.ਆਈ.ਆਰ. ਦਰਜ ਕੀਤਾ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version