Homeਦੇਸ਼ਝਾਰਖੰਡ ਦੇ ਗੋਡਾ ਜ਼ਿਲ੍ਹੇ 'ਚ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ,ਕਈ ਯਾਤਰੀ...

ਝਾਰਖੰਡ ਦੇ ਗੋਡਾ ਜ਼ਿਲ੍ਹੇ ‘ਚ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ,ਕਈ ਯਾਤਰੀ ਜ਼ਖਮੀ

ਝਾਰਖੰਡ: ਝਾਰਖੰਡ ਦੇ ਗੋਡਾ ਜ਼ਿਲ੍ਹੇ ਦੇ ਬੋਰੀਜੋਰ ਥਾਣਾ ਖੇਤਰ ਵਿੱਚ ਅੱਜ , ਵੀਰਵਾਰ ਸਵੇਰੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਬੋਰੀਓ-ਬੋਰੀਜੋਰ ਮੁੱਖ ਸੜਕ ‘ਤੇ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਕਈ ਯਾਤਰੀ ਜ਼ਖਮੀ ਹੋ ਗਏ।

ਦੋਵਾਂ ਬੱਸਾਂ ਦੇ ਅਗਲੇ ਹਿੱਸੇ ਪੂਰੀ ਤਰ੍ਹਾਂ ਨੁਕਸਾਨੇ ਗਏ
ਅੱਜ , ਵੀਰਵਾਰ ਸਵੇਰੇ ਜ਼ਿਲ੍ਹੇ ਦੇ ਬੋਰੀਜੋਰ ਥਾਣਾ ਖੇਤਰ ਦੇ ਬਾਂਸਭਿੱਟਾ ਪਿੰਡ ਨੇੜੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਬੋਰੀਓ-ਬੋਰੀਜੋਰ ਮੁੱਖ ਸੜਕ ‘ਤੇ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਦੋਵਾਂ ਬੱਸਾਂ ਦੇ ਅਗਲੇ ਹਿੱਸੇ ਪੂਰੀ ਤਰ੍ਹਾਂ ਨੁਕਸਾਨੇ ਗਏ ਅਤੇ ਚਕਨਾਚੂਰ ਹੋ ਗਏ। ਹਾਦਸੇ ਵਿੱਚ ਕਈ ਯਾਤਰੀ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚੋਂ ਕੁਝ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਬੋਰੀਜੋਰ ਪੁਲਿਸ ਸਟੇਸ਼ਨ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਸਥਾਨਕ ਨਿਵਾਸੀਆਂ ਦੀ ਮਦਦ ਨਾਲ, ਸਾਰੇ ਜ਼ਖਮੀਆਂ ਨੂੰ ਤੁਰੰਤ ਬੋਰੀਜੋਰ ਦੇ ਕਮਿਊਨਿਟੀ ਹੈਲਥ ਸੈਂਟਰ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜਰੂਰਤ ਪੈਣ ‘ਤੇ ਗੰਭੀਰ ਰੂਪ ਨਾਲ ਜ਼ਖਮੀਆਂ ਨੂੰ ਬਿਹਰਤੲ ਇਲਾਜ ਲਈ ਵੱਡੇ ਹਸਪਤਾਲ ਰੈਫਰ ਕੀਤਾ ਜਾਵੇਗਾ ।

ਪੁਲਿਸ ਘਟਨਾ ਦੀ ਜਾਂਚ ਕਰ ਰਹੀ
ਚਸ਼ਮਦੀਦਾਂ ਅਨੁਸਾਰ ਟੱਕਰ ਕਾਫ਼ੀ ਭਿਆਨਕ ਸੀ। ਹਾਲਾਂਕਿ, ਰਾਹਤ ਦੀ ਗੱਲ ਇਹ ਰਹੀ ਕਿ ਇਸ ਹਾਦਸੇ ਵਿੱਚ ਕਿਸੇ ਦੀ ਮੌਤ ਨਹੀਂ ਹੋਈ। ਬੱਸਾਂ ਦੀ ਹਾਲਤ ਤੋਂ ਹਾਦਸੇ ਦੀ ਗੰਭੀਰਤਾ ਦਾ ਅੰਦਾਜ਼ਾ ਲਗਾਇਆ ਜਾ ਸਕਦਾ ਹੈ। ਪੁਲਿਸ ਫਿਲਹਾਲ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments