Home ਦੇਸ਼ ਜੰਮੂ ਦੇ ਅਖਨੂਰ ਰੋਡ ‘ਤੇ ਦੋ ਕਾਰਾਂ ਦੀ ਹੋਈ ਆਹਮੋ-ਸਾਹਮਣੇ ਟੱਕਰ

ਜੰਮੂ ਦੇ ਅਖਨੂਰ ਰੋਡ ‘ਤੇ ਦੋ ਕਾਰਾਂ ਦੀ ਹੋਈ ਆਹਮੋ-ਸਾਹਮਣੇ ਟੱਕਰ

0

ਜੰਮੂ : ਜੰਮੂ ਦੇ ਅਖਨੂਰ ਰੋਡ ‘ਤੇ ਸਥਿਤ ਫਲਾਈਓਵਰ ਦੇ ਪਿੱਲਰ ਨੰਬਰ 22 ਨੇੜੇ ਬੀਤੀ ਦੇਰ ਰਾਤ ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਇੱਕ ਕਾਰ ਬੁਰੀ ਤਰ੍ਹਾਂ ਹਾਦਸਾਗ੍ਰਸਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਹੋਲੀ ਦੇ ਤਿਉਹਾਰ ਤੋਂ ਬਾਅਦ ਦੇਰ ਰਾਤ ਨੂੰ ਵਾਪਰਿਆ, ਜਦੋਂ ਦੋਵੇਂ ਵਾਹਨ ਆਪਸ ਵਿੱਚ ਟਕਰਾ ਗਏ। ਹਾਦਸੇ ਦੀ ਸੂਚਨਾ ਮਿਲਣ ‘ਤੇ, ਜੰਮੂ ਦੇ ਨਵਾਬਾਦ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਆਉਂਦੀ ਤਾਲਾਬ ਟਿਲੋ ਪੁਲਿਸ ਚੌਕੀ ਦੀ ਇੱਕ ਟੀਮ ਮੌਕੇ ‘ਤੇ ਪਹੁੰਚੀ।

ਪੁਲਿਸ ਮੌਕੇ ‘ਤੇ ਪਹੁੰਚ ਕੇ ਹਾਲਾਤ ਦਾ ਜ਼ਾਇਜਾ ਲਿਆ ਅਤੇ ਘਟਨਾ ਨੂੰ ਲੈ ਕੇ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਇਹ ਜਾਂਚ ਕਰ ਰਹੀ ਹੈ ਕਿ ਕਿਸਦੀ ਲਾਪਰਵਾਹੀ ਦੇ ਕਾਰਨ ਇਹ ਹਾਦਸਾ ਹੋਇਆ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ ਅਤੇ ਤੱਥਾਂ ਦੇ ਆਧਾਰ ‘ਤੇ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version