Homeਪੰਜਾਬ20 ਪੈਕਟ ਹੈਰੋਇਨ ਸਮੇਤ , 2 ਨਸ਼ਾ ਤਸਕਰ ਕਾਬੂ

20 ਪੈਕਟ ਹੈਰੋਇਨ ਸਮੇਤ , 2 ਨਸ਼ਾ ਤਸਕਰ ਕਾਬੂ

ਫ਼ਿਰੋਜ਼ਪੁਰ: ਭਾਰਤ-ਪਾਕਿਸਤਾਨ ਸਰਹੱਦ ਦੇ ਜਰੀਏ ਡਰੋਨ ਰਾਹੀਂ ਹੈਰੋਇਨ ਦੀ ਤਸਕਰੀ ਕਰਨ ਦੀ ਕੋਸ਼ਿਸ਼ ਨੂੰ ਬੀ.ਐਸ.ਐਫ. ਅਤੇ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਫ਼ਿਰੋਜ਼ਪੁਰ ਰੇਂਜ ਨੇ ਸੰਯੁਕਤ ਕਾਰਵਾਈ ਦੇ ਦੌਰਾਨ ਨਾਕਾਮ ਕਰ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਟੀਮ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਚਲਾਏ ਗਏ ਅਪਰੇਸ਼ਨ ‘ਚ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ 20 ਪੈਕਟ ਹੈਰੋਇਨ ਬਰਾਮਦ ਹੋਈ ਹੈ, ਜਿਸ ਦਾ ਕੁੱਲ ਵਜ਼ਨ 20 ਕਿਲੋ ਦੱਸਿਆ ਜਾ ਰਿਹਾ ਹੈ।

ਸੂਤਰਾਂ ਅਨੁਸਾਰ ਸੁਰੱਖਿਆ ਏਜੰਸੀਆਂ ਨੂੰ ਸੂਚਨਾ ਮਿਲੀ ਸੀ ਕਿ ਸਰਹੱਦ ਪਾਰ ਤੋਂ ਡਰੋਨ ਰਾਹੀਂ ਹੈਰੋਇਨ ਦੀ ਵੱਡੀ ਖੇਪ ਭਾਰਤ ਭੇਜੀ ਜਾ ਸਕਦੀ ਹੈ। ਸੂਚਨਾ ਦੇ ਆਧਾਰ ‘ਤੇ ਬੀ.ਐਸ.ਐਫ. ਅਤੇ ਏ.ਐਨ.ਟੀ.ਐਫ. ਫ਼ਿਰੋਜ਼ਪੁਰ ਰੇਂਜ ਦੀ ਟੀਮ ਨੇ ਸਾਂਝੇ ਤੌਰ ‘ਤੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਇਸ ਕਾਰਵਾਈ ਦੌਰਾਨ ਟੀਮ ਨੇ ਦੋ ਸ਼ੱਕੀ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕਬਜ਼ੇ ‘ਚੋਂ 20 ਪੈਕਟ ਬਰਾਮਦ ਹੋਏ। ਇਨ੍ਹਾਂ ਨੂੰ ਹੈਰੋਇਨ ਹੋਣ ਦੀ ਗੱਲ ਸਾਹਮਣੇ ਆਈ ਹੈ । ਸਾਰੇ ਪੈਕਟਾਂ ਦਾ ਕੁੱਲ ਵਜ਼ਨ ਕਰੀਬ 20 ਕਿਲੋ ਦੱਸਿਆ ਜਾ ਰਿਹਾ ਹੈ। ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਮਾਮਲੇ ਵਿੱਚ ਅੱਗੇ ਦੀ ਜਾਂਚ ਜਾਰੀ ਹੈ ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments