ਅੰਮ੍ਰਿਤਸਰ : ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ‘ਚ ਕੈਦੀਆਂ ਦੇ ਦੋ ਧੜੇ ਆਪਸ ‘ਚ ਭਿੜ ਗਏ, ਜਿਸ ਦੌਰਾਨ ਉਨ੍ਹਾਂ ਨੇ ਇਕ-ਦੂਜੇ ‘ਤੇ ਹਮਲਾ ਕਰ ਦਿੱਤਾ, ਜਦਕਿ ਮੌਕੇ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਦੋਵਾਂ ਧੜਿਆਂ ਨੂੰ ਵੱਖ ਕਰ ਦਿੱਤਾ।
ਵਧੀਕ ਜੇਲ੍ਹ ਸੁਪਰਡੈਂਟ ਸਾਹਿਬ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਇਸਲਾਮਾਬਾਦ ਦੀ ਪੁਲਿਸ ਨੇ ਇੱਕ ਗਰੁੱਪ ਦੇ ਕੈਦੀ ਕਰਮਾ ਸਿੰਘ, ਕੈਦੀ ਗੁਰਸਾਹਿਲਪ੍ਰੀਤ ਸਿੰਘ, ਕੈਦੀ ਚੰਦ ਆਨੰਦ, ਕੈਦੀ ਬਚਿੱਤਰ ਸਿੰਘ, ਗੁਰਜੋਤ ਸਿੰਘ ਅਤੇ ਅਭੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਜਦੋਂ ਕਿ ਦੂਜੇ ਗਰੁੱਪ ਵਿੱਚ ਕੈਦੀ ਬਲਜਿੰਦਰ ਸਿੰਘ, ਕੈਦੀ ਸ਼ਰਨਜੀਤ ਸਿੰਘ, ਕੈਦੀ ਮਨਮਿੰਦਰ ਸਿੰਘ, ਕੈਦੀ ਚੰਨਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਫਿਲਹਾਲ ਪੁਲਿਸ ਨੇ ਦਰਜ ਮਾਮਲੇ ਦੀ ਜਾਂਚ ਲਈ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
