Home ਪੰਜਾਬ ਭਾਰਤ-ਪਾਕਿਸਤਾਨ ਸਰਹੱਦ ਨੇੜੇ 3 ਪੈਕਟ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਭਾਰਤ-ਪਾਕਿਸਤਾਨ ਸਰਹੱਦ ਨੇੜੇ 3 ਪੈਕਟ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

0

ਪਠਾਨਕੋਟ : ਭਾਰਤ-ਪਾਕਿਸਤਾਨ ਸਰਹੱਦ ਨੇੜੇ ਪੈਂਦੇ ਜ਼ਿਲ੍ਹੇ ਪਠਾਨਕੋਟ ਦੀ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 3 ਪੈਕਟ ਹੈਰੋਇਨ ਬਰਾਮਦ ਕੀਤੀ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਇਹ ਹੈਰੋਇਨ ਸਰਹੱਦ ਪਾਰ ਤੋਂ ਡਰੋਨ ਰਾਹੀਂ ਸੁੱਟੀ ਗਈ ਸੀ। ਇਸ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੀ ਚੌਕਸ ਹੋ ਗਈਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਪਠਾਨਕੋਟ ਦੇ ਸਰਹੱਦੀ ਖੇਤਰ ਦੇ ਪਿੰਡ ਮੱਖਣਪੁਰ ਨੇੜੇ ਸ਼ੱਕੀ ਡਰੋਨ ਗਤੀਵਿਧੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਨੇ ਤਲਾਸ਼ੀ ਮੁਹਿੰਮ ਚਲਾਈ, ਜਿਸ ਦੌਰਾਨ ਮੌਕੇ ਤੋਂ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਇਨ੍ਹਾਂ ਦੇ ਕਬਜ਼ੇ ‘ਚੋਂ 3 ਪੈਕਟ ਹੈਰੋਇਨ ਬਰਾਮਦ ਕੀਤੀ। ਫੜੇ ਗਏ ਦੋ ਵਿਅਕਤੀਆਂ ਵਿੱਚੋਂ ਇੱਕ ਜ਼ਿਲ੍ਹਾ ਗੁਰਦਾਸਪੁਰ ਦਾ ਵਸਨੀਕ ਹੈ, ਜਦਕਿ ਦੂਜਾ ਪਠਾਨਕੋਟ ਦੇ ਇੱਕ ਪਿੰਡ ਦਾ ਵਸਨੀਕ ਦੱਸਿਆ ਜਾਂਦਾ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਅਤੇ ਏਅਰਕ੍ਰਾਫਟ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।

ਪੁਲਿਸ ਅਤੇ ਸੁਰੱਖਿਆ ਏਜੰਸੀਆਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀਆਂ ਹਨ। ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਡਰੋਨ ਸਰਹੱਦ ਪਾਰ ਤੋਂ ਕਿਸ ਨੇ ਚਲਾਇਆ ਸੀ ਅਤੇ ਫੜੀ ਗਈ ਹੈਰੋਇਨ ਦੀ ਖੇਪ ਲੈਣ ਲਈ ਦੋਸ਼ੀ ਕਿਹੜੇ ਸਮੱਗਲਰਾਂ ਦੇ ਸੰਪਰਕ ‘ਚ ਸਨ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਸਰਹੱਦੀ ਖੇਤਰ ਵਿੱਚ ਗਸ਼ਤ ਅਤੇ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਡਰੋਨਾਂ ਰਾਹੀਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਸੁਰੱਖਿਆ ਏਜੰਸੀਆਂ ਚੌਕਸੀ ਵਧਾ ਰਹੀਆਂ ਹਨ। ਪੁਲਿਸ ਅਧਿਕਾਰੀਆਂ ਅਨੁਸਾਰ ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version