Homeਦੇਸ਼ਝਾਰਖੰਡ ਦੇ ਚਤਰਾ ਜ਼ਿਲ੍ਹੇ ’ਚ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, 3 ਲੋਕਾਂ...

ਝਾਰਖੰਡ ਦੇ ਚਤਰਾ ਜ਼ਿਲ੍ਹੇ ’ਚ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, 3 ਲੋਕਾਂ ਦੀ ਮੌਤ

ਚਤਰਾ : ਝਾਰਖੰਡ ਦੇ ਚਤਰਾ ਜ਼ਿਲ੍ਹੇ ਵਿੱਚ ਬੀਤੇ ਦਿਨ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ, ਪੁਲਿਸ ਨੇ ਦੱਸਿਆ। ਇਹ ਹਾਦਸਾ ਰਾਜ ਦੀ ਰਾਜਧਾਨੀ ਰਾਂਚੀ ਤੋਂ ਲਗਭਗ 150 ਕਿਲੋਮੀਟਰ ਦੂਰ ਸਿਮਰੀਆ ਖੇਤਰ ਵਿੱਚ ਤਲਸ਼ਾ ਸਕੂਲ ਦੇ ਨੇੜੇ ਵਾਪਰਿਆ।

ਸਿਮਰੀਆ ਸਬ-ਡਿਵੀਜ਼ਨਲ ਪੁਲਿਸ ਅਧਿਕਾਰੀ (ਐਸ.ਡੀ.ਪੀ.ਓ.) ਸ਼ੁਭਮ ਖੰਡੇਲਵਾਲ ਨੇ ਕਿਹਾ ਕਿ ਦੋਵੇਂ ਮੋਟਰਸਾਈਕਲ ਤੇਜ਼ ਰਫ਼ਤਾਰ ਨਾਲ ਚੱਲਦੇ ਹੋਏ ਟਕਰਾ ਗਏ। ਉਨ੍ਹਾਂ ਕਿਹਾ “ਕਿਸੇ ਵੀ ਡਰਾਈਵਰ ਜਾਂ ਪਿੱਛੇ ਸਵਾਰ ਨੇ ਹੈਲਮੇਟ ਨਹੀਂ ਪਾਇਆ ਹੋਇਆ ਸੀ। ਟੱਕਰ ਇੰਨੀ ਭਿਆਨਕ ਸੀ ਕਿ ਤਿੰਨਾਂ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ,”।

ਇੱਕ ਮ੍ਰਿਤਕ ਦੀ ਪਛਾਣ ਜ਼ਿਲ੍ਹੇ ਦੇ ਖੁਰਦ ਪਿੰਡ ਦੇ ਵਸਨੀਕ ਵੀਰੇਂਦਰ ਉਰਫ਼ ਬਿੱਲਾ ਗੰਝੂ ਵਜੋਂ ਹੋਈ ਹੈ। ਸ਼ੁਭਮ ਖੰਡੇਲਵਾਲ ਨੇ ਕਿਹਾ, ਦੋ ਹੋਰ ਲਾਸ਼ਾਂ ਦੀ ਸ਼ਨਾਖਤ ਅਜੇ ਤੱਕ ਨਹੀਂ ਹੋ ਸਕੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments