ਫਿਰੋਜ਼ਪੁਰ : ਫਿਰੋਜ਼ਪੁਰ ਦੇ ਪਿੰਡ ਸੱਤੀਵਾਲਾ ਸਥਿਤ ਦੀਪ ਐਨਕਲੇਵ ਦੇ ਨੇੜੇ ਫਿਰੋਜ਼ਪੁਰ-ਮਾਲਵਾਲ ਸੜਕ ‘ਤੇ ਦੋ ਮੋਟਰਸਾਈਕਲਾਂ ਦੀ ਜ਼ੋਰਦਾਰ ਟੱਕਰ ਹੋ ਗਈ। ਇਸ ਹਾਦਸੇ ਵਿੱਚ ਦੋਵੇਂ ਸਵਾਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਇਹ ਸਾਰੀ ਘਟਨਾ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋ ਗਈ।
ਸੀ.ਸੀ.ਟੀ.ਵੀ. ਫੁਟੇਜ ਵਿੱਚ ਇੱਕ ਮੋਟਰਸਾਈਕਲ ਸਵਾਰ ਸੜਕ ਪਾਰ ਕਰਨ ਦੀ ਕੋਸ਼ਿਸ਼ ਕਰਦਾ ਦਿਖਾਈ ਦੇ ਰਿਹਾ ਹੈ। ਇਸ ਦੌਰਾਨ ਦੂਜੇ ਪਾਸਿਓਂ ਤੇਜ਼ ਰਫ਼ਤਾਰ ਨਾਲ ਆ ਰਿਹਾ ਇੱਕ ਹੋਰ ਮੋਟਰਸਾਈਕਲ ਸਵਾਰ ਉਸ ਨਾਲ ਟਕਰਾ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਬਾਈਕ ਸਵਾਰ ਸੜਕ ‘ਤੇ ਡਿੱਗ ਗਏ ਅਤੇ ਜ਼ਖਮੀ ਹੋ ਗਏ। ਘਟਨਾ ਸਥਾਨ ‘ਤੇ ਮੌਜੂਦ ਲੋਕਾਂ ਦੇ ਅਨੁਸਾਰ, ਇਹ ਸਥਾਨ ’ਤੇ ਪਹਿਲਾਂ ਵੀ ਸੜਕ ਹਾਦਸੇ ਹੋ ਚੁੱਕੇ ਹਨ। ਲੋਕਾਂ ਨੇ ਮੰਗ ਕੀਤੀ ਹੈ ਕਿ ਇਸ ਮੌਕੇ ‘ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾਣ।
