Homeਪੰਜਾਬਸੁਨਾਮ ਮੇਲੇ 'ਚ ਸਟਾਲਾਂ ਨੇੜੇ ਲੱਗੀ ਲੋਹੇ ਦੀਆਂ ਗਰਿੱਲਾਂ 'ਚ ਕਰੰਟ ਆਉਣ...

ਸੁਨਾਮ ਮੇਲੇ ‘ਚ ਸਟਾਲਾਂ ਨੇੜੇ ਲੱਗੀ ਲੋਹੇ ਦੀਆਂ ਗਰਿੱਲਾਂ ‘ਚ ਕਰੰਟ ਆਉਣ ਨਾਲ ਦੋ ਲੋਕਾਂ ਦੀ ਹੋਈ ਮੌਤ

ਸੁਨਾਮ : ਬੀਤੀ ਰਾਤ ਇੱਕ ਧਾਰਮਿਕ ਸੰਸਥਾ ਵੱਲੋਂ ਕਰਵਾਏ ਜਾ ਰਹੇ ਮੇਲੇ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਖਾਣ ਪੀਣ ਦੀਆਂ ਸਟਾਲਾਂ ਨੇੜੇ ਲੱਗੀ ਲੋਹੇ ਦੀਆਂ ਗਰਿੱਲਾਂ ਵਿੱਚ ਅਚਾਨਕ ਕਰੰਟ ਆ ਗਿਆ । ਇਸ ਹਾਦਸੇ ‘ਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਿਵਲ ਹਸਪਤਾਲ ਸੁਨਾਮ ਰੈਫਰ ਕਰ ਦਿੱਤਾ ਗਿਆ ਹੈ।

ਹਾਦਸੇ ਦੀ ਸੂਚਨਾ ਮਿਲਦੇ ਹੀ ਵੱਖ-ਵੱਖ ਸਿਆਸੀ ਆਗੂ ਮੌਕੇ ‘ਤੇ ਪਹੁੰਚ ਗਏ। ਕੈਬਨਿਟ ਮੰਤਰੀ ਅਮਨ ਅਰੋੜਾ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦਮਨ ਥਿੰਦ ਬਾਜਵਾ ਸਮੇਤ ਕਈ ਆਗੂਆਂ ਨੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਦੁੱਖ ਸਾਂਝਾ ਕੀਤਾ। ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਅਨਮੋਲ ਪੁੱਤਰ ਰਾਜਵਿੰਦਰ ਵਾਸੀ ਟੋਹਾਣਾ ਅਤੇ ਗੁਰਤੇਜ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਕੁਲਾਰ ਖੁਰਦ ਦੀ ਮੌਤ ਹੋ ਗਈ।

ਹਾਦਸੇ ਵਿੱਚ ਜ਼ਖ਼ਮੀ ਹੋਏ ਹੈਪੀ ਪੁੱਤਰ ਸਤਪਾਲ ਵਾਸੀ ਮੂਨਕ, ਬਿੱਟੂ ਪੁੱਤਰ ਬਲਬੀਰ ਵਾਸੀ ਮੂਨਕ ਅਤੇ ਅਨਿਲ ਪੁੱਤਰ ਮੁਨਸ਼ੀ ਰਾਮ ਵਾਸੀ ਟੋਹਾਣਾ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਅੱਗੇ ਰੈਫ਼ਰ ਕਰ ਦਿੱਤਾ ਗਿਆ ਹੈ। ਤਿੰਨਾਂ ਦਾ ਇਲਾਜ ਚੱਲ ਰਿਹਾ ਹੈ। ਹਾਦਸੇ ਤੋਂ ਬਾਅਦ ਮੇਲੇ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments