HomePunjabਕਾਰ ਚਾਲਕ ਦੀ ਲਾਪਰਵਾਹੀ ਕਾਰਨ ਦੋ ਵਿਅਕਤੀਆਂ ਦੀ ਮੌਤ

ਕਾਰ ਚਾਲਕ ਦੀ ਲਾਪਰਵਾਹੀ ਕਾਰਨ ਦੋ ਵਿਅਕਤੀਆਂ ਦੀ ਮੌਤ

ਹੁਸ਼ਿਆਰਪੁਰ: ਦਸੂਹਾ (Dasuha) ਵਿੱਚ ਕਾਰ ਚਾਲਕ ਦੀ ਲਾਪਰਵਾਹੀ ਕਾਰਨ ਦੋ ਵਿਅਕਤੀਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਸਮਾਚਾਰ ਅਨੁਸਾਰ ਇਕ ਤੇਜ਼ ਰਫ਼ਤਾਰ ਕਾਰ ਨੇ ਵੱਖ-ਵੱਖ ਥਾਵਾਂ ‘ਤੇ ਇਕ ਬਜ਼ੁਰਗ ਅਤੇ ਇਕ ਨੌਜਵਾਨ ਨੂੰ ਟੱਕਰ ਮਾਰ ਦਿੱਤੀ ਹੈ, ਜਿਸ ਵਿਚ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਬਖਸ਼ੀ ਰਾਮ (ਉਮਰ 70) ਵਾਸੀ ਪਿੰਡ ਬਲਗਾਨ ਅਤੇ ਅੰਮ੍ਰਿਤਪਾਲ ਸਿੰਘ (ਉਮਰ 29) ਵਾਸੀ ਪਿੰਡ ਕਾਲੋਵਾਲ ਵਜੋਂ ਹੋਈ ਹੈ। ਘਟਨਾ ਬੀਤੀ ਰਾਤ ਦੀ ਦੱਸੀ ਜਾ ਰਹੀ ਹੈ।

ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਅੰਮ੍ਰਿਤਪਾਲ ਦਸੂਹਾ ਰੋਡ ‘ਤੇ ਸਥਿਤ ਏ.ਟੀ.ਐਮ ਤੋਂ ਪੈਸੇ ਕਢਵਾਉਣ ਗਿਆ ਸੀ ਅਤੇ ਬਜ਼ੁਰਗ ਬਖਸ਼ੀ ਰਾਮ ਮਹਿਜ਼ 2 ਕਿਲੋਮੀਟਰ ਦੀ ਦੂਰੀ ‘ਤੇ ਖੇਤਾਂ ਨੂੰ ਪਾਣੀ ਲਗਾ ਕੇ ਘਰ ਪਰਤ ਰਿਹਾ ਸੀ। ਇਸ ਦੌਰਾਨ ਪਿੱਛੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਪਹਿਲਾਂ ਅੰਮ੍ਰਿਤਪਾਲ ਨੂੰ ਕੁਚਲ ਦਿੱਤਾ ਅਤੇ ਫਿਰ ਬਜ਼ੁਰਗ ਨੂੰ ਕੁਚਲ ਕੇ ਉੱਥੋਂ ਨਿੱਕਲ ਗਈ।

ਇਸ ਦੌਰਾਨ ਰਾਹਗੀਰਾਂ ਅਤੇ ਪਰਿਵਾਰਕ ਮੈਂਬਰਾਂ ਨੇ ਦੋਵਾਂ ਨੂੰ ਦਸੂਹਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ ਹੈ । ਪੁਲਿਸ ਨੇ ਦੋਵਾਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰਕੇ ਲਾਸ਼ਾਂ ਨੂੰ ਮੋਰਚਰੀ ‘ਚ ਰਖਵਾ ਦਿੱਤਾ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ। ਜਾਂਚ ਕਰ ਰਹੀ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments