Home ਪੰਜਾਬ ਭਾਰੀ ਮਾਤਰਾ ‘ਚ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਕਾਬੂ

ਭਾਰੀ ਮਾਤਰਾ ‘ਚ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਕਾਬੂ

0

ਗੁਰਦਾਸਪੁਰ : ਭੈਣੀ ਮੀਆਂ ਖਾਂ ਪੁਲਿਸ ਨੇ ਇਕ ਕਾਰ ‘ਚ ਸਵਾਰ ਦੋ ਵਿਅਕਤੀਆਂ ਨੂੰ 1,20,000 ਮਿਲੀਲੀਟਰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ।

ਇਸ ਸਬੰਧੀ ਏ.ਐਸ.ਆਈ ਤੀਰਥ ਰਾਮ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਕਥਿਤ ਦੋਸ਼ੀ ਸੁਖਮਨਪ੍ਰੀਤ ਸਿੰਘ ਉਰਫ਼ ਸੁਖਮਨ ਪੁੱਤਰ ਕਿਰਪਾਲ ਸਿੰਘ ਵਾਸੀ ਨਵਾਂ ਬਾਗੜੀਆਂ ਅਤੇ ਅਰਸ਼ਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਨਰਾਇਣਗੜ੍ਹ ਥਾਣਾ ਛੇਹਰਟਾ ਜ਼ਿਲ੍ਹਾ ਅਮ੍ਰਿਤਸਰ ਨੂੰ ਪੁਲਿਸ ਪਾਰਟੀ ਸਮੇਤ ਸ਼ੱਕ ਦੇ ਆਧਾਰ ‘ਤੇ ਪਿੰਡ ਮੌੜਾਂ ਪਿੰਡ ਮੋੜਾਂ ਤੋਂ ਕਾਬੂ ਕਰ ਲਿਆ ।

ਜਦੋਂ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 1,20,000 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਜਿਸ ’ਤੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਕਾਰ ਜ਼ਬਤ ਕਰ ਕੇ ਕੇਸ ਦਰਜ ਕਰ ਲਿਆ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version