HomePunjabਪੁਲਿਸ ਪਾਰਟੀ 'ਤੇ ਹਮਲਾ ਕਰਨ ਵਾਲੇ ਦੋ ਵਿਅਕਤੀ ਗ੍ਰਿਫ਼ਤਾਰ

ਪੁਲਿਸ ਪਾਰਟੀ ‘ਤੇ ਹਮਲਾ ਕਰਨ ਵਾਲੇ ਦੋ ਵਿਅਕਤੀ ਗ੍ਰਿਫ਼ਤਾਰ

ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਦੇ ਪਿੰਡ ਜਾਮਾ ਰੱਖੀਆ ‘ਚ ਹੋਈ ਲੜਾਈ ‘ਤੇ ਥਾਣਾ ਮਮਦੋਟ (Mamdot police station) ਦੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਪੁਲਿਸ ਪਾਰਟੀ ‘ਤੇ ਹਮਲਾ ਕਰਨ, ਪੁਲਿਸ ਮੁਲਾਜ਼ਮਾਂ ਨੂੰ ਜ਼ਖਮੀ ਕਰਨ ਅਤੇ ਸਰਕਾਰੀ ਡਿਊਟੀ ‘ਚ ਵਿਘਨ ਪਾਉਣ ਦੇ ਦੋਸ਼ ‘ਚ ਥਾਣਾ ਮਮਦੋਟ ਦੀ ਪੁਲਿਸ ਨੇ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਸੋਨਾ ਸਿੰਘ ਉਰਫ਼ ਸੋਨੀ, ਪਿੱਪਲ ਸਿੰਘ ਉਰਫ ਪੱਪੂ, ਸੰਦੀਪ ਸਿੰਘ ਉਰਫ ਸ਼ੀਪੂ ਅਤੇ 3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਭਾਰਤੀ ਦੰਡਾਵਲੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ, ਜਿਨ੍ਹਾਂ ਵਿਚੋਂ 2 ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀਆਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਮਦੋਟ ਦੇ ਸਹਾਇਕ ਐਸ.ਐਚ.ਓ ਰਾਮ ਪ੍ਰਕਾਸ਼ ਨੇ ਦੱਸਿਆ ਕਿ ਕਿਸੇ ਨੇ ਏ.ਐਸ.ਆਈ ਓਮ ਪ੍ਰਕਾਸ਼ ਨੂੰ ਥਾਣੇ ‘ਚ ਫ਼ੋਨ ਕਰਕੇ ਸੂਚਨਾ ਦਿੱਤੀ ਕਿ ਪਿੰਡ ਜਾਮਾ ਰੱਖੀਆ ‘ਚ ਝਗੜਾ ਹੋ ਰਿਹਾ ਹੈ, ਜਿਸ ‘ਤੇ ਏ.ਐਸ.ਆਈ ਓਮ ਪ੍ਰਕਾਸ਼ ਅਤੇ ਉਨ੍ਹਾਂ ਦੀ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚ ਗਈ। ਜਿਸ ਕਾਰਨ ਉਕਤ ਨਾਮੀ ਵਿਅਕਤੀਆਂ ਨੇ ਪੁਲਿਸ ਮੁਲਾਜ਼ਮਾਂ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ ਅਤੇ ਏ.ਐਸ.ਆਈ ਓਮਪ੍ਰਕਾਸ਼ ਦੀ ਵਰਦੀ ਪਾੜ ਦਿੱਤੀ ਅਤੇ ਪੁਲਿਸ ਮੁਲਾਜ਼ਮਾਂ ਨਾਲ ਝਗੜਾ ਕੀਤਾ ਅਤੇ ਉਸਦੀ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਂਦੇ ਹੋਏ ਉਸਨੂੰ ਜ਼ਖਮੀ ਕਰ ਦਿੱਤਾ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments