ਸਿਰਸਾ: ਹਰਿਆਣਾ ਦੇ ਸਿਰਸਾ ਦੇ ਥਾਣਾ ਡੱਬਵਾਲੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਐਸ.ਪੀ ਡੱਬਵਾਲੀ ਜਸਲੀਨ ਕੌਰ ਦੀਆਂ ਹਦਾਇਤਾਂ ’ਤੇ ਇੱਥੇ ਤਾਇਨਾਤ ਏ.ਐਸ.ਆਈ. ਅਤੇ ਮੁਨਸ਼ੀ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਏ.ਐਸ.ਆਈ. ਬਲਵਿੰਦਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਦੋਂ ਕਿ ਮੁਨਸ਼ੀ ਸਤਪਾਲ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਇਸ ਕਾਰਵਾਈ ਨੇ ਪੁਲਿਸ ਮਹਿਕਮੇ ਵਿੱਚ ਹਲਚਲ ਮਚਾ ਦਿੱਤੀ ਹੈ।
ਹਾਲਾਂਕਿ ਇਸ ਕਾਰਵਾਈ ਦੇ ਪਿੱਛੇ ਦਾ ਕਾਰਨ ਸਾਹਮਣੇ ਨਹੀਂ ਆਇਆ ਹੈ। ਵਿਭਾਗ ਨੇ ਪ੍ਰਸ਼ਾਸਨਿਕ ਕਾਰਨਾਂ ਕਰਕੇ ਇਹ ਫ਼ੈਸਲਾ ਲਿਆ ਹੈ। ਪੁਲਿਸ ਬੁਲਾਰੇ ਆਨੰਦ ਕੁਮਾਰ ਬੈਣੀਵਾਲ ਨੇ ਦੋਵਾਂ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਕਾਰਨਾਂ ਕਰਕੇ ਵਿਭਾਗੀ ਪੱਧਰ ’ਤੇ ਇਹ ਕਾਰਵਾਈ ਕੀਤੀ ਗਈ ਹੈ। ਫਿਲਹਾਲ ਪੁਲਿਸ ਵਿਭਾਗ ਵੱਲੋਂ ਕਾਰਵਾਈ ਸਬੰਧੀ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ ਹੈ। ਹਾਲਾਂਕਿ ਦੋਵੇਂ ਪੁਲਿਸ ਕਰਮਚਾਰੀ ਕਾਫੀ ਸਮੇਂ ਤੋਂ ਇੱਥੇ ਤਾਇਨਾਤ ਸਨ।












