Home ਪੰਜਾਬ ਗੁਰਦਾਸਪੁਰ ਸ਼ਹਿਰ ਦੇ ਦੋ ਨਾਮੀ ਸਕੂਲਾਂ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ...

ਗੁਰਦਾਸਪੁਰ ਸ਼ਹਿਰ ਦੇ ਦੋ ਨਾਮੀ ਸਕੂਲਾਂ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

0

ਗੁਰਦਾਸਪੁਰ: ਗੁਰਦਾਸਪੁਰ ਸ਼ਹਿਰ ਦੇ ਦੋ ਨਾਮੀ ਸਕੂਲਾਂ ਨੂੰ ਈ-ਮੇਲ ਰਾਹੀਂ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ‘ਚ ਆ ਗਿਆ। ਸੂਚਨਾ ਮਿਲਦੇ ਹੀ ਦੋਵਾਂ ਸਕੂਲਾਂ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਅਤੇ ਪੁਲਿਸ ਨੇ ਵੱਡੇ ਪੱਧਰ ’ਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ।

ਇਸ ਦੌਰਾਨ ਐਸ.ਐਸ.ਪੀ ਗੁਰਦਾਸਪੁਰ ਆਦਿਤਿਆ ਖੁਦ ਮੌਕੇ ‘ਤੇ ਪਹੁੰਚੇ ਅਤੇ ਐਂਟੀ-ਸੈਬੋਟੇਜ ਟੀਮਾਂ ਅਤੇ ਹੋਰ ਪੁਲਿਸ ਅਧਿਕਾਰੀਆਂ ਦੇ ਨਾਲ ਪੂਰੇ ਚੌਂਕ ਦਾ ਮੁਆਇਨਾ ਕੀਤਾ। ਉਨ੍ਹਾਂ ਦੀ ਅਗਵਾਈ ਹੇਠ ਸਕੂਲਾਂ ਦੇ ਹਰ ਕੋਨੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਤਾਂ ਜੋ ਕਿਸੇ ਵੀ ਸੰਭਾਵੀ ਖਤਰੇ ਨੂੰ ਪੂਰੀ ਤਰ੍ਹਾਂ ਟਾਲਿਆ ਜਾ ਸਕੇ। ਤਲਾਸ਼ੀ ਮੁਹਿੰਮ ਦੌਰਾਨ ਕੋਈ ਵੀ ਸ਼ੱਕੀ ਵਸਤੂ ਜਾਂ ਵਿਸਫੋਟਕ ਸਮੱਗਰੀ ਬਰਾਮਦ ਨਹੀਂ ਹੋਈ।

ਇਸ ਦੇ ਨਾਲ ਹੀ ਧਮਕੀ ਭਰੀ ਈ-ਮੇਲ ਭੇਜਣ ਵਾਲੇ ਵਿਅਕਤੀ ਦੀ ਪਛਾਣ ਕਰਨ ਲਈ ਸਾਈਬਰ ਮਾਹਿਰਾਂ ਦੀ ਮਦਦ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਕਰੀਬ 6 ਮਹੀਨੇ ਪਹਿਲਾਂ ਗੁਰਦਾਸਪੁਰ ਦੇ ਕੁਝ ਮਸ਼ਹੂਰ ਸਕੂਲਾਂ ਨੂੰ ਵੀ ਇਸੇ ਤਰ੍ਹਾਂ ਬੰਬ ਧਮਾਕੇ ਦੀ ਧਮਕੀ ਮਿਲੀ ਸੀ, ਜਿਸ ਕਾਰਨ ਸ਼ਹਿਰ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ। ਫਿਲਹਾਲ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਸੁਰੱਖਿਆ ਪ੍ਰਬੰਧਾਂ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version