Homeਪੰਜਾਬਪੰਜਾਬ ਦੇ ਦੋ ਪੁਲਿਸ ਮੁਲਾਜ਼ਮ ਡਿਊਟੀ 'ਚ ਕੁਤਾਹੀ ਵਰਤਣ ਦੇ ਦੋਸ਼ ਹੇਠ...

ਪੰਜਾਬ ਦੇ ਦੋ ਪੁਲਿਸ ਮੁਲਾਜ਼ਮ ਡਿਊਟੀ ‘ਚ ਕੁਤਾਹੀ ਵਰਤਣ ਦੇ ਦੋਸ਼ ਹੇਠ ਮੁਅੱਤਲ

ਗੁਰੂਹਰਸਹਾਏ  : ਪੰਜਾਬ ਦੇ ਗੁਰੂਹਰਸਹਾਏ ‘ਚ ਦੋ ਪੁਲਿਸ ਅਧਿਕਾਰੀਆਂ ਖਿਲਾਫ ਵੱਡੀ ਕਾਰਵਾਈ ਦੀ ਖਬਰ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰੂਹਰਸਹਾਏ ਥਾਣੇ ਵਿੱਚ ਤਾਇਨਾਤ ਦੋ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਗਿਆ ਹੈ।

ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਤਜਿੰਦਰਪਾਲ ਸਿੰਘ ਨੇ ਦੱਸਿਆ ਕਿ ਗੁਰੂਹਰਸਹਾਏ ਥਾਣੇ ਵਿੱਚ ਤਾਇਨਾਤ ਏ.ਐਸ.ਆਈ. ਮਹੇਸ਼ ਸਿੰਘ ਅਤੇ ਜਸਪਾਲ ਚੰਦ ਨੂੰ ਡਿਊਟੀ ਵਿੱਚ ਅਣਗਹਿਲੀ ਵਰਤਣ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਅਧਿਕਾਰੀਆਂ ਵੱਲੋਂ ਡਿਊਟੀ ਵਿੱਚ ਅਣਗਹਿਲੀ ਵਰਤਣ ਕਾਰਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਐਸ.ਐਸ.ਪੀ. ਫ਼ਿਰੋਜ਼ਪੁਰ ਭੁਪਿੰਦਰ ਸਿੰਘ ਵੱਲੋਂ ਉਪਰੋਕਤ ਕਾਰਵਾਈ ਕੀਤੀ ਗਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments