Home ਪੰਜਾਬ ਭਾਰੀ ਮਾਤਰਾ ‘ਚ ਹੈਰੋਇਨ ਤੇ ਹਥਿਆਰਾਂ ਸਮੇਤ ਦੋ ਸਮੱਗਲਰ ਕਾਬੂ

ਭਾਰੀ ਮਾਤਰਾ ‘ਚ ਹੈਰੋਇਨ ਤੇ ਹਥਿਆਰਾਂ ਸਮੇਤ ਦੋ ਸਮੱਗਲਰ ਕਾਬੂ

0

ਤਰਨਤਾਰਨ : ਸੀ.ਆਈ.ਏ ਸਟਾਫ ਤਰਨਤਾਰਨ ਦੀ ਪੁਲਿਸ ਨੇ ਇਕ ਵੱਡੀ ਕਾਰਵਾਈ ਕਰਦੇ ਹੋਏ ਦੋ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 3 ਕਿਲੋ 116 ਗ੍ਰਾਮ ਹੈਰੋਇਨ, ਇਕ 30 ਬੋਰ ਦਾ ਪਿਸਤੌਲ, ਇਕ 9 ਐਮ.ਐਮ ਦਾ ਗਲਾਕ ਪਿਸਤੌਲ, 2 ਮੋਬਾਈਲ ਫ਼ੋਨ ਅਤੇ ਇਕ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਤਰਨਤਾਰਨ ਪੁਲਿਸ ਨੇ ਪਿੰਡ ਬਾਸਰਕੇ ਦੀ ਦਾਣਾ ਮੰਡੀ ਵਿੱਚ ਲਾਏ ਨਾਕੇ ਦੌਰਾਨ ਬਿਨਾਂ ਨੰਬਰੀ ਮੋਟਰਸਾਈਕਲ ਸਵਾਰ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਜਗਦੀਪ ਸਿੰਘ ਪੁੱਤਰ ਤੇਗਾ ਸਿੰਘ ਵਾਸੀ ਦੁੱਗਰੀ ਅਤੇ ਅਕਾਸ਼ਦੀਪ ਸਿੰਘ ਪੁੱਤਰ ਹਰਦੇਵ ਸਿੰਘ ਵਾਸੀ ਮਾੜੀ ਉਦੋਕੇ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ।

ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਦੋਵਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 3 ਕਿਲੋ 116 ਗ੍ਰਾਮ ਹੈਰੋਇਨ, 2 ਪਿਸਤੌਲ ਅਤੇ 2 ਮੋਬਾਈਲ ਫ਼ੋਨ ਬਰਾਮਦ ਕੀਤੇ ਹਨ । ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿੱਚ ਹੋਰ ਵੀ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹੈਰੋਇਨ ਦੀ ਖੇਪ ਅਤੇ ਹਥਿਆਰ ਪਾਕਿਸਤਾਨੀ ਤਸਕਰਾਂ ਦੇ ਨਾਲ ਮਿਲ ਕੇ ਕਿਸ ਤਰ੍ਹਾਂ ਮੰਗਵਾਉਂਦੇ ਸਨ ।

NO COMMENTS

LEAVE A REPLY

Please enter your comment!
Please enter your name here

Exit mobile version