HomeWorldਪਾਕਿਸਤਾਨ 'ਚ ਮੁਕਾਬਲੇ 'ਚ ਦੋ ਜਵਾਨ ਸ਼ਹੀਦ

ਪਾਕਿਸਤਾਨ ‘ਚ ਮੁਕਾਬਲੇ ‘ਚ ਦੋ ਜਵਾਨ ਸ਼ਹੀਦ

ਪੇਸ਼ਾਵਰ : ਅਫਗਾਨਿਸਤਾਨ (Afghanistan) ਦੀ ਸਰਹੱਦ ਨਾਲ ਲੱਗਦੇ ਪਾਕਿਸਤਾਨ (Pakistan) ਦੇ ਅਸ਼ਾਂਤ ਖੈਬਰ ਪਖਤੂਨਖਵਾ (Pakhtunkhwa) ਸੂਬੇ ‘ਚ ਫੌਜੀਆਂ ਅਤੇ ਅੱਤਵਾਦੀਆਂ ਵਿਚਾਲੇ ਹੋਏ ਭਿਆਨਕ ਮੁਕਾਬਲੇ ‘ਚ ਦੋ ਅੱਤਵਾਦੀ ਮਾਰੇ ਗਏ। ਇਸ ਦੌਰਾਨ ਦੋ ਜਵਾਨਾਂ ਦੀ ਵੀ ਮੌਤ ਹੋ ਗਈ। ਪਾਕਿਸਤਾਨੀ ਫੌਜ ਨੇ ਇਹ ਜਾਣਕਾਰੀ ਦਿੱਤੀ ਹੈ। ਫੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਜ਼ ਪਬਲਿਕ ਰਿਲੇਸ਼ਨਜ਼ (ਆਈ.ਐਸ.ਪੀ.ਆਰ) ਨੇ ਇੱਕ ਬਿਆਨ ਵਿੱਚ ਕਿਹਾ, ‘ਮੁੱਠਭੇੜ ਬੀਤੇ ਦਿਨ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਉੱਤਰੀ ਅਤੇ ਦੱਖਣੀ ਵਜ਼ੀਰਿਸਤਾਨ ਜ਼ਿਲ੍ਹਿਆਂ ਵਿੱਚ ਹੋਈ, ਜਿਸ ਵਿੱਚ ਦੋ ਸੈਨਿਕ ਵੀ ਮਾਰੇ ਗਏ।’

ਪਹਿਲਾ ਮੁਕਾਬਲਾ ਦੱਖਣੀ ਵਜ਼ੀਰਿਸਤਾਨ ਜ਼ਿਲ੍ਹੇ ਦੇ ਅਸਮਾਨ ਮੁੰਜਾ ਇਲਾਕੇ ‘ਚ ਹੋਇਆ, ਜਿਸ ‘ਚ ਫੌਜ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ, ਜਦਕਿ ਦੂਜਾ ਜ਼ਖਮੀ ਹੋ ਗਿਆ। ਫੌਜ ਦੇ ਬਿਆਨ ‘ਚ ਕਿਹਾ ਗਿਆ ਹੈ ਕਿ ਮੁਕਾਬਲੇ ‘ਚ ਇਕ ਜਵਾਨ ਵੀ ਸ਼ਹੀਦ ਹੋ ਗਿਆ। ਦੂਜਾ ਮੁਕਾਬਲਾ ਉੱਤਰੀ ਵਜ਼ੀਰਿਸਤਾਨ ਜ਼ਿਲ੍ਹੇ ਦੇ ਮੀਰਾਂ ਸ਼ਾਹ ਇਲਾਕੇ ਵਿੱਚ ਹੋਇਆ ਜਿਸ ਵਿੱਚ ਇੱਕ ਅੱਤਵਾਦੀ ਮਾਰਿਆ ਗਿਆ। ਇਸ ਮੁਕਾਬਲੇ ‘ਚ ਇਕ ਜਵਾਨ ਵੀ ਸ਼ਹੀਦ ਹੋ ਗਿਆ। ਅਜੇ ਤੱਕ ਕਿਸੇ ਅੱਤਵਾਦੀ ਸਮੂਹ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments