Home ਪੰਜਾਬ ਫਿਰੌਤੀ ਦੀ ਮੰਗ ਨੂੰ ਲੈ ਕੇ ਦੋ ਅਣਪਛਾਤੇ ਨੌਜਵਾਨਾਂ ਨੇ ਘਰ ‘ਤੇ...

ਫਿਰੌਤੀ ਦੀ ਮੰਗ ਨੂੰ ਲੈ ਕੇ ਦੋ ਅਣਪਛਾਤੇ ਨੌਜਵਾਨਾਂ ਨੇ ਘਰ ‘ਤੇ ਕੀਤੀ ਗੋਲੀਬਾਰੀ

0

ਬਟਾਲਾ : ਬਟਾਲਾ ਨੇੜਲੇ ਪਿੰਡ ਹਰਦੋ ਝਾਂਡੇ ‘ਚ ਦੇਰ ਰਾਤ ਫਿਰੌਤੀ ਦੀ ਮੰਗ ਨੂੰ ਲੈ ਕੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਦੋ ਅਣਪਛਾਤੇ ਨੌਜਵਾਨਾਂ ਨੇ ਲਖਬੀਰ ਸਿੰਘ ਦੇ ਘਰ ਦੇ ਮੁੱਖ ਗੇਟ ‘ਤੇ ਕਰੀਬ ਪੰਜ ਰਾਊਂਡ ਫਾਇਰ ਕੀਤੇ ਅਤੇ ਇਸ ਦੀ ਵੀਡੀਓ ਬਣਾ ਕੇ ਪਰਿਵਾਰ ਦੇ ਪੁੱਤਰ ਨੂੰ ਭੇਜ ਦਿੱਤੀ।

ਪੀੜਤ ਲਖਬੀਰ ਸਿੰਘ ਨੇ ਦੱਸਿਆ ਕਿ ਵੀਡੀਓ ਦੇ ਨਾਲ ਧਮਕੀ ਦਿੱਤੀ ਗਈ ਕਿ ਜੇਕਰ ਪੈਸੇ ਨਾ ਦਿੱਤੇ ਤਾਂ ਉਸ ਦੇ ਪਿਤਾ ਨੂੰ ਮਾਰ ਦਿੱਤਾ ਜਾਵੇਗਾ। ਧਮਕੀ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜਦੋਂ ਉਹ ਘਰ ‘ਤੇ ਗੋਲੀ ਚਲਾ ਸਕਦੇ ਹਨ ਤਾਂ ਉਹ ਪਰਿਵਾਰ ਨੂੰ ਵੀ ਨੁਕਸਾਨ ਪਹੁੰਚਾ ਸਕਦੇ ਹਨ। ਘਟਨਾ ਤੋਂ ਬਾਅਦ ਪਰਿਵਾਰ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਸਦਰ ਬਟਾਲਾ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।

ਐਸ.ਐਚ.ਓ. ਸਦਰ ਬਿਕਰਮ ਸਿੰਘ ਨੇ ਦੱਸਿਆ ਕਿ ਪੁਲਿਸ ਮੌਕੇ ਤੋਂ ਸਬੂਤ ਇਕੱਠੇ ਕਰ ਰਹੀ ਹੈ ਅਤੇ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਪਛਾਣ ਕਰਕੇ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਲਖਬੀਰ ਸਿੰਘ ਨੇ ਬਟਾਲਾ ਪੁਲਿਸ ਤੋਂ ਆਪਣੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਧਮਕੀ ਤੋਂ ਬਾਅਦ ਪੂਰਾ ਪਰਿਵਾਰ ਡਰ ਅਤੇ ਸਹਿਮ ਦਾ ਮਾਹੌਲ ਹੈ।

NO COMMENTS

LEAVE A REPLY

Please enter your comment!
Please enter your name here

Exit mobile version