ਜਲੰਧਰ : ਜਲੰਧਰ ਜ਼ਿਲ੍ਹੇ (Jalandhar district) ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਇੱਥੇ ਗਾਂਧੀ ਕੈਂਪ ਵਿੱਚ ਸਥਿਤੀ ਉਸ ਸਮੇਂ ਤਣਾਅਪੂਰਨ ਬਣ ਗਈ ਜਦੋਂ ਦੋ ਮਜ਼ਦੂਰ ਇੱਕ ਉਸਾਰੀ ਅਧੀਨ ਇਮਾਰਤ ਦੀ ਤੀਜੀ ਮੰਜ਼ਿਲ ਤੋਂ ਅਚਾਨਕ ਡਿੱਗ ਗਏ।
ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ 1 ਦੀ ਮੌਤ ਹੋ ਗਈ ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ। ਜਲਦਬਾਜ਼ੀ ‘ਚ ਉਸ ਨੂੰ ਲੋਕਾਂ ਨੇ ਤੁਰੰਤ ਹਸਪਤਾਲ ਪਹੁੰਚਾਇਆ, ਜਿਸ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।