Homeਪੰਜਾਬਕ੍ਰਿਕਟ ਟੂਰਨਾਮੈਂਟ ਨੂੰ ਲੈ ਕੇ ਦੋ ਨੌਜਵਾਨਾਂ 'ਚ ਹੋਇਆ ਝਗੜਾ , ਚੱਲੀਆਂ...

ਕ੍ਰਿਕਟ ਟੂਰਨਾਮੈਂਟ ਨੂੰ ਲੈ ਕੇ ਦੋ ਨੌਜਵਾਨਾਂ ‘ਚ ਹੋਇਆ ਝਗੜਾ , ਚੱਲੀਆਂ ਗੋਲੀਆਂ

ਖੰਨਾ: ਖੰਨਾ ਦੇ ਪਿੰਡ ਰਸੂਲੜਾ ‘ਚ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਦੋ ਨੌਜਵਾਨਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਉਨ੍ਹਾਂ ਨੂੰ ਇਲਾਜ ਲਈ ਖੰਨਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਹਸਪਤਾਲ ਦੇ ਡਾਕਟਰਾਂ ਵੱਲੋਂ ਜ਼ਖਮੀਆਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਖੰਨਾ ਦੇ ਡੀ.ਐਸ.ਪੀ. ਵਿਨੋਦ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਦੋ ਨੌਜਵਾਨਾਂ ਨੂੰ ਗੋਲੀ ਮਾਰ ਦਿੱਤੀ ਗਈ ਹੈ।

ਕੁਝ ਦਿਨ ਪਹਿਲਾਂ ਇਕ ਕ੍ਰਿਕਟ ਟੂਰਨਾਮੈਂਟ ਨੂੰ ਲੈ ਕੇ ਨੌਜਵਾਨਾਂ ਵਿਚ ਝਗੜਾ ਹੋ ਗਿਆ ਸੀ, ਜਿਸ ਕਾਰਨ ਝਗੜਾ ਵਧ ਗਿਆ ਅਤੇ ਗੋਲੀਬਾਰੀ ਵੀ ਹੋਈ। ਇਸ ਦੌਰਾਨ ਇੱਕ ਨੌਜਵਾਨ ਦੇ ਪੱਟ ਵਿੱਚ ਗੋਲੀ ਲੱਗੀ, ਇਸ ਘਟਨਾ ਵਿੱਚ ਦੋ ਨੌਜਵਾਨ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਪੁਲਿਸ ਇਸ ਘਟਨਾ ‘ਚ ਸ਼ਾਮਲ ਲੋਕਾਂ ਖ਼ਿਲਾਫ਼ ਕਾਰਵਾਈ ਕਰ ਰਹੀ ਹੈ। ਇਸ ਘਟਨਾ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਪੰਜਾਬ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕੀਤੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments