Home ਪੰਜਾਬ ਨਸ਼ਿਆਂ ਵਿਰੁੱਧ ਜੰਗ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ 5 ਮੁਲਜ਼ਮਾਂ...

ਨਸ਼ਿਆਂ ਵਿਰੁੱਧ ਜੰਗ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ 5 ਮੁਲਜ਼ਮਾਂ ਨੂੰ 27.60 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

0

ਫਿਰੋਜ਼ਪੁਰ: ਜ਼ਿਲ੍ਹਾ ਫਿਰੋਜ਼ਪੁਰ ਵਿੱਚ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਜੰਗ ਮੁਹਿੰਮ ਤਹਿਤ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ 5 ਮੁਲਜ਼ਮਾਂ ਨੂੰ 27.60 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਏ.ਐਸ.ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਮੁਲਜ਼ਮ ਜਰਨੈਲ ਸਿੰਘ ਉਰਫ਼ ਗੋਰਾ ਨੂੰ ਸ਼ੱਕ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਅਤੇ ਉਸ ਕੋਲੋਂ 03.50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।

ਦੂਜੇ ਪਾਸੇ, ਸਦਰ ਫਿਰੋਜ਼ਪੁਰ ਦੇ ਐਸ.ਐਚ.ਓ. ਇੰਸਪੈਕਟਰ ਗੁਰਵਿੰਦਰ ਕੁਮਾਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਿਸ ਗਸ਼ਤ ਦੌਰਾਨ ਪੁਲਿਸ ਲਾਈਨ ਫਿਰੋਜ਼ਪੁਰ ਨੇੜੇ ਪਹੁੰਚੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਰਵੀ ਪੁੱਤਰ ਜਗਜੀਤ ਅਤੇ ਸਚਵਿੰਦਰ ਉਰਫ਼ ਸੁੱਚਾ ਨਾਮਕ ਮੁਲਜ਼ਮ ਕਿਲ੍ਹਾ ਵਾਲਾ ਚੌਕ ‘ਤੇ ਹੈਰੋਇਨ ਵੇਚਣ ਲਈ ਖੜ੍ਹੇ ਹਨ, ਇਸ ਲਈ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਦੋਵਾਂ ਨਾਮਜ਼ਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਦੀ ਤਲਾਸ਼ੀ ਲੈਣ ‘ਤੇ ਉਨ੍ਹਾਂ ਤੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ।

ਥਾਣਾ ਘਲਖੁਰਦ ਦੇ ਏ.ਐਸ.ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਰਾਣਾ ਪੁੱਤਰ ਸੁਖਦੇਵ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ 9.10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਜਾਣਕਾਰੀ ਦਿੰਦੇ ਹੋਏ ਥਾਣਾ ਫਿਰੋਜ਼ਪੁਰ ਛਾਉਣੀ ਦੀ ਏ.ਐਸ.ਆਈ. ਗੁਰਕੰਵਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਇੱਕ ਮੂਲਾ ਫੈਸ਼ਨ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਅਤੇ ਪੁੱਛਗਿੱਛ ਕਰਨ ‘ਤੇ ਉਸਨੇ ਆਪਣਾ ਨਾਮ ਗੋਵਿੰਦਾ ਪੁੱਤਰ ਜਨਕ ਰਾਜ ਦੱਸਿਆ ਜਿਸਦੀ ਤਲਾਸ਼ੀ ਲੈਣ ‘ਤੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਹੋਈ । ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਥਾਣਾ ਸਿਟੀ ਫਿਰੋਜ਼ਪੁਰ, ਥਾਣਾ ਛਾਉਣੀ, ਥਾਣਾ ਸਦਰ ਫਿਰੋਜ਼ਪੁਰ ਅਤੇ ਥਾਣਾ ਘਲਖੁਰਦ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤੇ ਗਏ ਹਨ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version