Home ਹਰਿਆਣਾ ਹਰਿਆਣਾ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਹਰ ਮਹੀਨੇ ਮਿਲਣਗੇ 2 ਹਜ਼ਾਰ ਰੁਪਏ

ਹਰਿਆਣਾ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਹਰ ਮਹੀਨੇ ਮਿਲਣਗੇ 2 ਹਜ਼ਾਰ ਰੁਪਏ

0

ਹਰਿਆਣਾ: ਹਰਿਆਣਾ ਵਿੱਚ ਨੌਕਰੀ ਦੀ ਭਾਲ ਕਰ ਰਹੇ ਪੜ੍ਹੇ-ਲਿਖੇ ਨੌਜਵਾਨਾਂ ਲਈ ਚੰਗੀ ਖ਼ਬਰ ਸਾਹਮਣੇ ਆਈ ਹੈ। ਨੌਕਰੀ ਦੀ ਤਲਾਸ਼ ਕਰ ਰਹੇ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਲਈ ਸੂਬਾ ਸਰਕਾਰ ਨੇ ਆਪਣਾ ਖਜ਼ਾਨਾ ਖੋਲ੍ਹ ਦਿੱਤਾ ਹੈ।

ਸੂਬੇ ਦੇ ਨੌਜਵਾਨਾਂ ਨੂੰ ਆਰਥਿਕ ਸਹਾਰਾ ਦੇਣ ਦੇ ਉਦੇਸ਼ ਨਾਲ ਹਰਿਆਣਾ ਸਰਕਾਰ ਦੀ ਆਮ ਬੇਰੁਜ਼ਗਾਰੀ ਭੱਤਾ ਯੋਜਨਾ ਤਹਿਤ ਵਿੱਤੀ ਸਾਲ 2026 ਲਈ ਯੋਗ ਨੌਜਵਾਨਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਇਸ ਯੋਜਨਾ ਤਹਿਤ ਯੋਗਤਾ ਦੇ ਆਧਾਰ ‘ਤੇ ਨੌਜਵਾਨਾਂ ਨੂੰ ਹਰ ਮਹੀਨੇ ਆਰਥਿਕ ਸਹਾਇਤਾ ਯਾਨੀ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ।

ਦੱਸ ਦੇਈਏ ਕਿ ਹਰਿਆਣਾ ਆਮ ਬੇਰੁਜ਼ਗਾਰੀ ਭੱਤਾ ਯੋਜਨਾ ਤਹਿਤ ਨੌਜਵਾਨਾਂ ਨੂੰ ਉਨ੍ਹਾਂ ਦੀ ਵਿੱਦਿਅਕ ਯੋਗਤਾ ਅਨੁਸਾਰ ਮਹੀਨਾਵਾਰ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। 12ਵੀਂ ਪਾਸ ਅਤੇ 10ਵੀਂ ਤੋਂ ਬਾਅਦ 2 ਸਾਲ ਦਾ ਕੋਰਸ ਜਾਂ ਡਿਪਲੋਮਾ ਕਰਨ ਵਾਲੇ ਬੇਰੁਜ਼ਗਾਰ ਨੌਜਵਾਨਾਂ ਨੂੰ ਹਰ ਮਹੀਨੇ 1,200 ਰੁਪਏ ਦਿੱਤੇ ਜਾਂਦੇ ਹਨ। ਉੱਥੇ ਹੀ ਗ੍ਰੈਜੂਏਟ ਜਾਂ ਇਸ ਤੋਂ ਵੱਧ ਉੱਚ ਸਿੱਖਿਆ ਪ੍ਰਾਪਤ ਨੌਜਵਾਨਾਂ ਦੇ ਨਾਲ-ਨਾਲ 3 ਸਾਲ ਦਾ ਡਿਪਲੋਮਾ ਕਰਨ ਵਾਲੇ ਨੌਜਵਾਨਾਂ ਨੂੰ ਹਰ ਮਹੀਨੇ 2,000 ਰੁਪਏ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ।

ਸਰਕਾਰ ਵੱਲੋਂ ਜਾਰੀ ਅਧਿਕਾਰਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੋਗ ਨੌਜਵਾਨ 30 ਨਵੰਬਰ, 2026 ਤੱਕ ਰੁਜ਼ਗਾਰ ਵਿਭਾਗ ਦੀ ਅਧਿਕਾਰਤ ਵੈੱਬਸਾਈਟ ਰਾਹੀਂ ਆਨਲਾਈਨ ਅਪਲਾਈ ਕਰ ਸਕਦੇ ਹਨ। ਨਿਰਧਾਰਤ ਆਖਰੀ ਮਿਤੀ ਤੋਂ ਬਾਅਦ ਕਿਸੇ ਵੀ ਹਾਲਤ ਵਿੱਚ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ। ਇਸ ਲਈ ਯੋਗ ਨੌਜਵਾਨਾਂ ਨੂੰ ਸਮੇਂ ਸਿਰ ਅਰਜ਼ੀ ਪ੍ਰਕਿਰਿਆ ਪੂਰੀ ਕਰਨ ਦੀ ਸਲਾਹ ਦਿੱਤੀ ਗਈ ਹੈ।

ਬੇਰੁਜ਼ਗਾਰੀ ਭੱਤਾ ਯੋਜਨਾ ਲਈ ਜ਼ਰੂਰੀ ਯੋਗਤਾ

ਯੋਜਨਾ ਦਾ ਲਾਭ ਲੈਣ ਲਈ ਨੌਜਵਾਨਾਂ ਨੂੰ ਸਰਕਾਰ ਵੱਲੋਂ ਨਿਰਧਾਰਤ ਯੋਗਤਾ ਦੀਆਂ ਸ਼ਰਤਾਂ ਪੂਰੀਆਂ ਕਰਨੀਆਂ ਪੈਣਗੀਆਂ।

  • ਉਮਰ ਸੀਮਾ 21 ਤੋਂ 25 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ।

  • ਬਿਨੈਕਾਰ ਹਰਿਆਣਾ ਰਾਜ ਦਾ ਮੂਲ ਨਿਵਾਸੀ ਹੋਣਾ ਚਾਹੀਦਾ ਹੈ ਅਤੇ ਉਸ ਕੋਲ ਡੋਮਿਸਾਈਲ ਸਰਟੀਫਿਕੇਟ ਹੋਣਾ ਲਾਜ਼ਮੀ ਹੈ।

  • ਬਿਨੈਕਾਰ ਦਾ ਨਾਮ 1 ਨਵੰਬਰ, 2026 ਤੱਕ ਸੂਬੇ ਦੇ ਕਿਸੇ ਵੀ ਰੁਜ਼ਗਾਰ ਦਫ਼ਤਰ ਵਿੱਚ ਲਗਾਤਾਰ ਘੱਟੋ-ਘੱਟ 3 ਸਾਲ ਪੁਰਾਣਾ ਰਜਿਸਟਰਡ ਹੋਣਾ ਚਾਹੀਦਾ ਹੈ।

  • ਬਿਨੈਕਾਰ ਦੇ ਪਰਿਵਾਰ ਦੀ ਸਾਰੇ ਸਰੋਤਾਂ ਤੋਂ ਕੁੱਲ ਸਾਲਾਨਾ ਆਮਦਨ 3 ਲੱਖ ਰੁਪਏ ਤੋਂ ਵੱਧ ਨਹੀਂ ਹੋਣੀ ਚਾਹੀਦੀ।

  • ਬਿਨੈਕਾਰ ਦੇ ਪਰਿਵਾਰ ਕੋਲ 10 ਲੱਖ ਰੁਪਏ ਤੋਂ ਵੱਧ ਕੀਮਤ ਦੀ ਰਿਹਾਇਸ਼ੀ ਜਾਂ ਵਪਾਰਕ ਜਾਇਦਾਦ ਨਹੀਂ ਹੋਣੀ ਚਾਹੀਦੀ।

  • ਪਰਿਵਾਰ ਕੋਲ ਖੇਤੀਬਾੜੀ ਵਾਲੀ ਜ਼ਮੀਨ 2 ਹੈਕਟੇਅਰ ਤੋਂ ਵੱਧ ਨਹੀਂ ਹੋਣੀ ਚਾਹੀਦੀ।

  • ਬਿਨੈਕਾਰ ਮੌਜੂਦਾ ਸਮੇਂ ਕਿਸੇ ਸੰਸਥਾ ਵਿੱਚ ਵਿਦਿਆਰਥੀ, ਟ੍ਰੇਨੀ ਜਾਂ ਅਪ੍ਰੈਂਟਿਸ ਵਜੋਂ ਕੰਮ ਨਹੀਂ ਕਰ ਰਿਹਾ ਹੋਣਾ ਚਾਹੀਦਾ।

  • ਬਿਨੈਕਾਰ ਨਾ ਤਾਂ ਸਵੈ-ਰੁਜ਼ਗਾਰ ਵਿੱਚ ਹੋਵੇ ਅਤੇ ਨਾ ਹੀ ਸਮਰੱਥ ਯੁਵਾ ਯੋਜਨਾ ਦਾ ਲਾਭਪਾਤਰੀ ਹੋਵੇ।

ਅਰਜ਼ੀ ਲਈ ਜ਼ਰੂਰੀ ਦਸਤਾਵੇਜ਼

  1. ਪਰਿਵਾਰ ਪਛਾਣ ਪੱਤਰ।

  2. ਆਧਾਰ ਕਾਰਡ।

  3. ਆਧਾਰ ਨਾਲ ਲਿੰਕ ਕੀਤੀ ਬੈਂਕ ਪਾਸਬੁੱਕ।

  4. ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਅਤੇ ਮਾਰਕਸ਼ੀਟ।

  5. ਰੁਜ਼ਗਾਰ ਦਫ਼ਤਰ ਵਿੱਚ ਰਜਿਸਟ੍ਰੇਸ਼ਨ ਸਬੰਧੀ ਜਾਣਕਾਰੀ।

  6. ਰਿਹਾਇਸ਼ੀ ਸਰਟੀਫਿਕੇਟ।

  7. ਜਾਤੀ ਸਰਟੀਫਿਕੇਟ।

  8. ਮਾਲਕੀ ਜਾਇਦਾਦ ਸਬੰਧੀ ਮਾਲ ਅਧਿਕਾਰੀ ਵੱਲੋਂ ਤਸਦੀਕ ਕੀਤਾ ਹਲਫ਼ਨਾਮਾ ਅਤੇ ਸਵੈ-ਘੋਸ਼ਣਾ ਪੱਤਰ।

  9. ਵਿਆਹੀਆਂ ਮਹਿਲਾ ਬਿਨੈਕਾਰਾਂ ਲਈ ਸਹੁਰੇ ਪਰਿਵਾਰ ਦਾ ਰਾਸ਼ਨ ਕਾਰਡ।

NO COMMENTS

LEAVE A REPLY

Please enter your comment!
Please enter your name here

Exit mobile version