Home ਪੰਜਾਬ ਚੰਡੀਗੜ੍ਹ ਦੇ ਸੈਕਟਰ 9 ’ਚ ਅਣਪਛਾਤੇ ਹਮਲਾਵਰਾਂ ਨੇ ਨੌਜਵਾਨ ’ਤੇ ਚਲਾਈਆਂ ਗੋਲੀਆਂ

ਚੰਡੀਗੜ੍ਹ ਦੇ ਸੈਕਟਰ 9 ’ਚ ਅਣਪਛਾਤੇ ਹਮਲਾਵਰਾਂ ਨੇ ਨੌਜਵਾਨ ’ਤੇ ਚਲਾਈਆਂ ਗੋਲੀਆਂ

0

ਚੰਡੀਗੜ੍ਹ : ਚੰਡੀਗੜ੍ਹ ਵਿੱਚ ਇੱਕ ਵੱਡੀ ਵਾਰਦਾਨ ਸਾਹਮਣੇ ਆਈ ਹੈ। ਸੈਕਟਰ 9 ਮਾਰਕੀਟ ਨੇੜੇ ਸਕੂਟਰ ’ਤੇ ਸਵਾਰ ਅਣਪਛਾਤੇ ਹਮਲਾਵਰਾਂ ਨੇ ਇੱਕ ਨੌਜਵਾਨ ਨੂੰ ਗੋਲੀਆਂ ਨਾਲ ਭੂੰਨ ਦਿੱਤਾ। ਸੂਚਨਾ ਮਿਲਣ ‘ਤੇ ਥਾਣਾ ਸੈਕਟਰ 11 ਦੀ ਪੁਲਿਸ ਅਤੇ ਡੀ.ਐਸ.ਪੀ ਦਲਬੀਰ ਸਿੰਘ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚ ਗਈ

ਮ੍ਰਿਤਕ ਨੌਜਵਾਨ ਦੀ ਪਛਾਣ 31 ਸਾਲਾ ਚਰਨਪ੍ਰੀਤ ਸਿੰਘ ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਮੁੱਲਾਂਪੁਰ (ਨਵਾਂ ਚੰਡੀਗੜ੍ਹ) ਦਾ ਰਹਿਣ ਵਾਲਾ ਸੀ। ਉਹ ਨਿਊ ਚੰਡੀਗੜ੍ਹ ਤੋਂ ਰੋਜ਼ਾਨਾ ਸੈਕਟਰ 9 ਦੇ ਜਿਮ ਜਾਂਦਾ ਸੀ। ਅੱਜ ਜਿਮ ਤੋਂ ਕਸਰਤ ਕਰਨ ਤੋਂ ਬਾਅਦ ਬਾਹਰ ਨਿਕਲਦੇ ਸਮੇਂ ਦੋ ਅਣਪਛਾਤੇ ਹਮਲਾਵਰਾਂ ਨੇ ਉਸ ‘ਤੇ 12 ਗੋਲੀਆਂ ਚਲਾਈਆਂ। ਗੋਲੀ ਲੱਗਣ ਦੇ ਬਾਅਦ ਨੌਜਵਾਨ ਡਰਾਈਵਰ ਸੀਟ ‘ਤੇ ਡਿੱਗ ਪਿਆ ਅਤੇ ਮੌਕੇ ‘ਤੇ ਹੀ ਉਸਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੂੰ ਪਹਿਲਾਂ ਵੀ ਧਮਕੀਆਂ ਮਿਲ ਚੁੱਕੀਆਂ ਸਨ।

ਪੁਲਿਸ ਨੂੰ ਮੌਕੇ ਤੋਂ ਕਈ ਖਾਲੀ ਗੋਲੀਆਂ ਦੇ ਖੋਲ ਮਿਲੇ ਹਨ। ਮ੍ਰਿਤਕ ਦੇ ਸਾਥੀਆਂ ਨੇ ਉਸਨੂੰ ਤੁਰੰਤ ਸਕਾਰਪੀਓ ਵਿੱਚ ਪੀਜੀਆਈ ਪਹੁੰਚਾਇਆ, ਪਰ ਉਸਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ। ਪੁਲਿਸ ਨੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਲਈ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ। ਘਟਨਾ ਵਾਲੀ ਥਾਂ ਪ੍ਰਸ਼ਾਸਨਿਕ ਦਫਤਰਾਂ ਤੋਂ ਸਿਰਫ਼ ਦੋ ਤੋਂ ਤਿੰਨ ਮਿੰਟ ਦੀ ਪੈਦਲ ਦੂਰੀ ‘ਤੇ ਹੈ।

NO COMMENTS

LEAVE A REPLY

Please enter your comment!
Please enter your name here

Exit mobile version