Home Canada ਕੈਨੇਡਾ ਦੇ ਓਨਟਾਰੀਓ ’ਚ ਅਣਪਛਾਤੇ ਹਮਲਾਵਰਾਂ ਨੇ ਘਰ ਦੇ ਬਾਹਰ ਖੜ੍ਹੀਆਂ ਤਿੰਨ...

ਕੈਨੇਡਾ ਦੇ ਓਨਟਾਰੀਓ ’ਚ ਅਣਪਛਾਤੇ ਹਮਲਾਵਰਾਂ ਨੇ ਘਰ ਦੇ ਬਾਹਰ ਖੜ੍ਹੀਆਂ ਤਿੰਨ ਗੱਡੀਆਂ ਨੂੰ ਲਗਾਈ ਅੱਗ

0

ਓਨਟਾਰੀਓ : ਕੈਨੇਡਾ ਦੇ ਓਨਟਾਰੀਓ ਤੋਂ ਇੱਕ ਚਿੰਤਾਜਨਕ ਘਟਨਾ ਸਾਹਮਣੇ ਆਈ ਹੈ, ਜਿਸ ਨਾਲ ਭਾਰਤੀ ਪ੍ਰਵਾਸੀਆਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਪੈਦਾ ਹੋ ਗਿਆ ਹੈ। ਅੰਮ੍ਰਿਤਸਰ ਨਾਲ ਸੰਬੰਧ ਰੱਖਣ ਵਾਲੇ ਇੱਕ ਨੌਜਵਾਨ ਦੇ ਘਰ ਅਤੇ ਉਸ ਦੀਆਂ ਗੱਡੀਆਂ ਨੂੰ ਅਣਪਛਾਤੇ ਹਮਲਾਵਰਾਂ ਨੇ ਨਿਸ਼ਾਨਾ ਬਣਾਇਆ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਨੌਜਵਾਨ ਆਪਣੇ ਘਰ ਦੇ ਅੰਦਰ ਸੀ।

ਜਾਣਕਾਰੀ ਦੇ ਅਨੁਸਾਰ, ਹਮਲਾਵਰਾਂ ਨੇ ਘਰ ਦੇ ਬਾਹਰ ਖੜ੍ਹੀਆਂ ਤਿੰਨ ਗੱਡੀਆਂ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ। ਇਨ੍ਹਾਂ ਵਿੱਚੋਂ ਦੋ ਵਾਹਨਾਂ ਨੂੰ ਅੱਗ ਲਗਾਉਣ ਵਿੱਚ ਸਫਲ ਹੋ ਗਏ, ਜਿਸ ਨਾਲ ਕੁਝ ਹੀ ਦੇਰ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਦੋਵਾਂ ਗੱਡੀਆਂ ਪੂਰੀ ਤਰ੍ਹਾਂ ਸੜਕੇ ਰਾਖ ਹੋ ਗਿਆ। ਹਾਲਾਂਕਿ ਸਮੇਂ ਰਹਿੰਦੇ ਅੱਗ ’ਤੇ ਕਾਬੂ ਪਾ ਲਿਆ ਗਿਆ, ਜਿਸ ਨਾਲ ਘਰ ਨੂੰ ਵੱਡੇ ਨੁਕਸਾਨ ਤੋਂ ਬਚਾ ਲਿਆ ਗਿਆ।

ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿੱਚ ਹੋਈ ਕੈਦ  

ਘਟਨਾ ਦਾ ਇੱਕ ਮਹੱਤਵਪੂਰਨ ਪਹਿਲੂ ਇਹ ਹੈ ਕਿ ਇੱਕ ਦੋਸ਼ੀ ਅੱਗ ਲਗਾਉਂਦੇ ਸਮੇਂ ਖੁਦ ਹੀ ਅੱਗ ਦੀ ਲਪੇਟ ਹੋਇਆ ਸੀ.ਸੀ.ਟੀ.ਵੀ. ਕੈਮਰੇ ਵਿੱਚ ਕੈਦ ਹੋਇਆ ਹੈ। ਇਸ ਨਾਲ ਪੁਲਿਸ ਨੂੰ ਜਾਂਚ ਵਿੱਚ ਮਹੱਤਵਪੂਰਨ ਸੁਰਾਗ ਮਿਲਣ ਦੀ ਉਮੀਦ ਹੈ। ਪੀੜਤ ਨੌਜਵਾਨ ਪਿਛਲੇ ਛੇ ਸਾਲਾਂ ਤੋਂ ਆਪਣੀ ਭੈਣ ਨਾਲ ਇਸ ਘਰ ਵਿੱਚ ਰਹਿ ਰਿਹਾ ਸੀ ਅਤੇ ਇੱਕ ਆਮ ਜ਼ਿੰਦਗੀ ਜੀ ਰਿਹਾ ਸੀ।

ਇਸ ਘਟਨਾ ਨੇ ਇਲਾਕੇ ਦੇ ਵਸਨੀਕਾਂ ਨੂੰ ਡਰਾ ਦਿੱਤਾ ਹੈ। ਸਭ ਤੋਂ ਗੰਭੀਰ ਗੱਲ ਇਹ ਹੈ ਕਿ ਹਮਲਾਵਰਾਂ ਨੇ ਘਰ ਦੀ ਕੰਧ ‘ਤੇ “Go Back” ਵਰਗੇ ਨਾਅਰੇ ਲਿਖੇ, ਜਿਸ ਕਾਰਨ ਇਹ ਡਰ ਹੋਰ ਡੂੰਘਾ ਹੋ ਗਿਆ ਹੈ ਕਿ ਇਹ ਹਮਲਾ ਨਸਲੀ ਜਾਂ ਨਫ਼ਰਤ ਦਾ ਪ੍ਰੇਰਿਤ ਹੋ ਸਕਦਾ ਹੈ।

“Go Back” ਵਰਗੇ ਨਾਅਰੇ

ਇਹ ਸਾਰੀ ਘਟਨਾ ਘਰ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਸਥਾਨਕ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

NO COMMENTS

LEAVE A REPLY

Please enter your comment!
Please enter your name here

Exit mobile version