Homeਪੰਜਾਬਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਪ੍ਰਾਈਵੇਟ ਡਾਕਟਰ 'ਤੇ ਚਲਾਈਆਂ ਗੋਲੀਆਂ

ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਪ੍ਰਾਈਵੇਟ ਡਾਕਟਰ ‘ਤੇ ਚਲਾਈਆਂ ਗੋਲੀਆਂ

ਅਜਨਾਲਾ: ਅਜਨਾਲਾ ਵਿਧਾਨ ਸਭਾ ਹਲਕੇ ਦੇ ਪਿੰਡ ਸੁਧਾਰ ਵਿੱਚ ਪ੍ਰਾਈਵੇਟ ਡਾਕਟਰ ਨੂੰ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਜ਼ਖਮੀ ਕਰਨ ਦੀ ਘਟਨਾ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਸੁਧਾਰ ਦੇ ਮੁੱਖ ਬੱਸ ਅੱਡੇ ‘ਤੇ ਮਾਕੋਵਾਲ ਪਿੰਡ ਨੂੰ ਜਾਣ ਵਾਲੀ ਸੜਕ ‘ਤੇ ਸਥਿਤ ਭੰਗੂ ਹਸਪਤਾਲ ਦੇ ਮਾਲਕ ਡਾਕਟਰ ਕੁਲਵਿੰਦਰ ਸਿੰਘ ਨੂੰ ਦੁਪਹਿਰ ਸਮੇਂ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਅੰਨ੍ਹੇਵਾਹ ਗੋਲੀਆਂ ਮਾਰ ਦਿੱਤੀਆਂ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ।

ਇਸ ਦੌਰਾਨ, ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੀੜਤ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਹਿਲਾਂ ਵੀ ਜਬਰੀ ਵਸੂਲੀ ਦੀਆਂ ਧਮਕੀਆਂ ਮਿਲੀਆਂ ਹਨ। ਇਸ ਸਬੰਧੀ ਰਾਮਦਾਸ ਥਾਣੇ ਦੇ ਐਸ.ਐਚ.ਓ. ਸਬ-ਇੰਸਪੈਕਟਰ ਅਜੈਪਾਲ ਸਿੰਘ ਮੌਕੇ ‘ਤੇ ਪਹੁੰਚੇ ਅਤੇ ਸਾਰੀ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments