Homeਪੰਜਾਬਅਣਪਛਾਤੇ ਨੌਜਵਾਨਾਂ ਨੇ ਪੋਲਟਰੀ ਫਾਰਮ 'ਤੇ ਹਮਲਾ ਕਰ ਇੱਕ ਵਿਅਕਤੀ ਨੂੰ ਮਾਰੀ...

ਅਣਪਛਾਤੇ ਨੌਜਵਾਨਾਂ ਨੇ ਪੋਲਟਰੀ ਫਾਰਮ ‘ਤੇ ਹਮਲਾ ਕਰ ਇੱਕ ਵਿਅਕਤੀ ਨੂੰ ਮਾਰੀ ਗੋਲੀ

ਮਜੀਠਾ: ਬੀਤੀ ਰਾਤ ਲਗਭਗ 10:30 ਵਜੇ ਇੱਕ ਹੈਰਾਨ ਕਰਨ ਵਾਲੀ ਘਟਨਾ ਵਾਪਰੀ ਜਦੋਂ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਇੱਕ ਪੋਲਟਰੀ ਫਾਰਮ ‘ਤੇ ਹਮਲਾ ਕਰ ਇੱਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ।

ਮਿਲੀ ਜਾਣਕਾਰੀ ਅਨੁਸਾਰ, ਨਾਗ ਨਵਾਂ ਦੇ ਰਹਿਣ ਵਾਲੇ ਹਰਭਜਨ ਸਿੰਘ ਦਾ ਪੁੱਤਰ ਸੋਨੂੰ ਬੀਤੀ ਰਾਤ ਆਪਣੇ ਪੋਲਟਰੀ ਫਾਰਮ ‘ਤੇ ਬੈਠਾ ਸੀ ਕਿ ਅਚਾਨਕ ਮੋਟਰਸਾਈਕਲ ਸਵਾਰ ਦੋ ਹਮਲਾਵਰ ਆਏ ਅਤੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਸੋਨੂੰ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਮਜੀਠਾ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ । ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਮਲੇ ਦਾ ਕਾਰਨ ਹਾਲੇੇ ਸਪੱਸ਼ਟ ਤੌਰ ‘ਤੇ ਪਤਾ ਨਹੀਂ ਲੱਗ ਸਕਿਆ ਹੈ, ਪਰ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments