ਪੰਜਾਬ : ਪੰਜਾਬ ਭਾਜਪਾ ਵੱਲੋਂ ਅੱਜ ਚੌਥੇ ਦਿਨ ‘ਨਸ਼ਾ ਮੁਕਤ ਪੰਜਾਬ’ ਯਾਤਰਾ ਕੱਢੀ ਜਾ ਰਹੀ ਹੈ, ਜਿਸ ਦੀ ਸ਼ੁਰੂਆਤ ਤਲਵੰਡੀ ਸਾਬੋ ਤੋਂ ਹੋਈ। ਇਸ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸ਼ਿਰਕਤ ਕੀਤੀ।

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਬਠਿੰਡਾ ਹਵਾਈ ਅੱਡੇ ’ਤੇ ਸ਼ਿਵਰਾਜ ਸਿੰਘ ਚੌਹਾਨ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਸ਼ਿਵਰਾਜ ਸਿੰਘ ਚੌਹਾਨ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਤੰਦਰੁਸਤੀ ਅਤੇ ਨਸ਼ਿਆਂ ਤੋਂ ਮੁਕਤੀ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਤਰੁਣ ਚੁੱਘ ਸਮੇਤ ਕਈ ਹੋਰ ਭਾਜਪਾ ਆਗੂ ਮੌਜੂਦ ਸਨ।