ਨਵੀਂ ਦਿੱਲੀ: ਕੇਂਦਰੀ ਮੰਤਰੀ ਜੇ.ਪੀ ਨੱਡਾ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਉਹ ਬੇਚੈਨ ਮਹਿਸੂਸ ਕਰ ਰਹੇ ਸਨ । ਜਿਸ ਤੋਂ ਬਾਅਦ ਏਮਜ਼ ‘ਚ ਉਨ੍ਹਾਂ ਦੀ ਐਂਜੀਓਗ੍ਰਾਫੀ ਕੀਤੀ ਗਈ। ਇਹ ਟੈਸਟ ਨਾੜੀਆਂ ਵਿੱਚ ਖੂਨ ਦੀ ਰੁਕਾਵਟ ਲਈ ਕੀਤਾ ਜਾਂਦਾ ਹੈ। ਏਮਜ਼ ਵੱਲੋਂ ਜਾਰੀ ਸਿਹਤ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਹਾਲਤ ਸਥਿਰ ਹੈ। ਫਿਲਹਾਲ ਉਨ੍ਹਾਂ ਨੂੰ ਕਾਰਡੀਓਲਾਜੀ ਵਿਭਾਗ ‘ਚ ਡਾਕਟਰਾਂ ਦੀ ਨਿਗਰਾਨੀ ‘ਚ ਰੱਖਿਆ ਗਿਆ ਹੈ।
ਜੇ.ਪੀ ਨੱਡਾ ਭਾਰਤ ਸਰਕਾਰ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਹਨ। ਇਸ ਤੋਂ ਇਲਾਵਾ ਸੰਸਥਾ ਵਿਚ ਵੀ ਉਨ੍ਹਾਂ ਦੀ ਚੰਗੀ ਪਕੜ ਹੈ। ਉਹ ਭਾਜਪਾ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਨਿ ਤਿਨ ਨਵੀਨ ਨੂੰ ਕਮਾਨ ਮਿਲਣ ਤੋਂ ਪਹਿਲਾਂ ਉਹ ਭਾਜਪਾ ਦੀ ਕਮਾਨ ਸੰਭਾਲ ਰਹੇ ਸਨ। ਏਮਜ਼ ਦੇ ਬਿਆਨ ਮੁਤਾਬਕ, ਉਨ੍ਹਾਂ ਨੇ ਬੀਤੀ ਸ਼ਾਮ ਯਾਨੀ 13 ਅਗਸਤ ਨੂੰ ਬੇਚੈਨੀ ਦੀ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।











