HomePunjabਪੰਜਾਬ ਪਹੁੰਚੇ ਕੇਂਦਰੀ ਮੰਤਰੀ ਨਿਤਿਨ ਗਡਕਰੀ, ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਪੰਜਾਬ ਪਹੁੰਚੇ ਕੇਂਦਰੀ ਮੰਤਰੀ ਨਿਤਿਨ ਗਡਕਰੀ, ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਅੰਮ੍ਰਿਤਸਰ: ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ (Nitin Gadkari) ਅੱਜ ਅੰਮ੍ਰਿਤਸਰ ਪਹੁੰਚੇ ਹਨ। ਇੱਥੇ ਮੰਤਰੀ ਕੁਲਦੀਪ ਧਾਲੀਵਾਲ ਅਤੇ ਹਰਭਜਨ ਸਿੰਘ ਈਟੀਓ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇੱਥੇ ਪਹੁੰਚ ਕੇ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਮੱਥਾ ਟੇਕਿਆ। ਇਸ ਤੋਂ ਬਾਅਦ ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਦਿੱਲੀ-ਕਟੜਾ ਐਕਸਪ੍ਰੈਸਵੇਅ ਦੇ ਨਿਰਮਾਣ ਕਾਰਜ ਦਾ ਜਾਇਜ਼ਾ ਲੈਣ ਪਹੁੰਚੇ ਹਨ।

ਇਸ ਦੌਰਾਨ ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਡਕਰੀ ਦੀ ਖੂਬ ਤਾਰੀਫ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਉਮੀਦ ਤੋਂ ਵੱਧ ਮਿਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਐਕਸਪ੍ਰੈਸ ਵੇਅ ਦਾ ਕੰਮ ਰੁਕਣ ਨਹੀਂ ਦੇਣਗੇ ਅਤੇ ਇਸ ਸਬੰਧੀ ਉਨ੍ਹਾਂ ਦੀ ਕਿਸਾਨਾਂ ਨਾਲ ਗੱਲਬਾਤ ਚੱਲ ਰਹੀ ਹੈ।

ਤੁਹਾਨੂੰ ਦੱਸ ਦੇਈਏ ਕਿ ਗਡਕਰੀ ਅੱਜ ਸ਼ਾਮ ਅਟਾਰੀ ਸਰਹੱਦ ‘ਤੇ ਦੇਸ਼ ਦਾ ਸਭ ਤੋਂ ਉੱਚਾ ਤਿਰੰਗਾ ਝੰਡਾ ਵੀ ਲਹਿਰਾਉਣਗੇ। ਇਹ ਤਿਰੰਗਾ ਪਾਕਿਸਤਾਨ ਤੱਕ ਸਾਫ਼ ਨਜ਼ਰ ਆਵੇਗਾ। ਇਸ ਮੌਕੇ ਗਡਕਰੀ ਦੇ ਨਾਲ ਭਾਜਪਾ ਆਗੂ ਰਜਿੰਦਰ ਮੋਹਨ ਸਿੰਘ ਛੀਨਾ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੀ ਮੌਜੂਦ ਸਨ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments