ਜਲੰਧਰ : ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਇਸ ਦੌਰਾਨ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਹਸਪਤਾਲ ਪਹੁੰਚ ਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ।
ਰਵਨੀਤ ਬਿੱਟੂ ਨੇ ਦੱਸਿਆ ਕਿ ਕਾਲੀਆ ਜੀ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ। ਇਸ ਦੇ ਬਾਵਜੂਦ ਉਹ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਆਏ ਸਨ। ਉਨ੍ਹਾਂ ਨੇ ਦੱਸਿਆ ਕਿ ਮਨੋਰੰਜਨ ਕਾਲੀਆ ਨੇ ਬਲੱਡ ਪ੍ਰੈਸ਼ਰ ਦੀਆਂ ਦੋ ਗੋਲੀਆਂ ਖਾ ਲਈਆਂ ਸਨ, ਜਿਸ ਕਾਰਨ ਉਨ੍ਹਾਂ ਦਾ ਬੀ.ਪੀ ਅਚਾਨਕ 60 ਤੋਂ ਹੇਠਾਂ ਚਲਾ ਗਿਆ ਸੀ। ਬੀ.ਪੀ ਦੇ ਇਸ ਗੰਭੀਰ ਗਿਰਾਵਟ ਕਾਰਨ ਉਹ ਬੇਹੋਸ਼ ਹੋ ਗਏ।
ਪ੍ਰੋਗਰਾਮ ਦੌਰਾਨ ਮੌਜੂਦ ਉਨ੍ਹਾਂ ਦੇ ਡਾਕਟਰ ਦੋਸਤ ਡਾਕਟਰ ਮੁਕੇਸ਼ ਵਾਲੀਆ ਨੇ ਤੁਰੰਤ ਉਨ੍ਹਾਂ ਨੂੰ ਸੀ.ਪੀ.ਆਰ. ਡਾ: ਦੀਪਾਂਸ਼ੂ ਗੁਪਤਾ ਨੇ ਦੱਸਿਆ ਕਿ ਕਾਲੀਆ ਘੱਟ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਪੀੜਤ ਸਨ। ਡਾਕਟਰਾਂ ਦੀ ਟੀਮ ਅਨੁਸਾਰ ਹੁਣ ਮਨੋਰੰਜਨ ਕਾਲੀਆ ਦੀ ਹਾਲਤ ਸਥਿਰ ਹੈ ਅਤੇ ਉਹ ਖਤਰੇ ਤੋਂ ਬਾਹਰ ਹਨ। ਕੇਂਦਰੀ ਮੰਤਰੀ ਬਿੱਟੂ ਨੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ ਹੈ।












